ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥
ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥
ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥
ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥
ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਟੂਕ ਮਗਾਵੈ ॥ ਕਬਹੂ ਕੂਰਨੁ ਚਨੇ ਬਿਨਾਵੈ ॥੧॥
ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥
ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥੨॥
ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿ ਪੈਆਰੁ ਨ ਪਾਵੈ ॥੩॥
ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥
ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
ਲੈ ਕਮਲੀ ਚਲਿਓ ਪਲਟਾਇ ॥ ਦੇਹੁਰੈ ਪਾਛੈ ਬੈਠਾ ਜਾਇ ॥੨॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥
ਭੈਰਉ ਨਾਮਦੇਉ ਜੀਉ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥
ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥
ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥
ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥
ਘਰ ਕੀ ਨਾਰਿ ਤਿਆਗੈ ਅੰਧਾ ॥
naame har kaa dharasan bhiaa ||4||3||
mai bauree meraa raam bhataar ||
rach rach taa kau karau si(n)gaar ||1||
bhale ni(n)dhau bhale ni(n)dhau bhale ni(n)dhau log ||
tan man raam piaare jog ||1|| rahaau ||
baadh bibaadh kaahoo siau na keejai ||
rasanaa raam rasain peejai ||2||
ab jeea jaan aaisee ban aaiee ||
milau gupaal neesaan bajaiee ||3||
ausatat ni(n)dhaa karai nar koiee ||
naame sreera(n)g bheTal soiee ||4||4||
kabahoo kheer khaadd gheeau na bhaavai ||
kabahoo ghar ghar Took magaavai ||
kabahoo kooran chane binaavai ||1||
jiau raam raakhai tiau raheeaai re bhaiee ||
har kee mahimaa kichh kathan na jaiee ||1|| rahaau ||
kabahoo ture tura(n)g nachaavai ||
kabahoo pai panaheeo na paavai ||2||
kabahoo khaaT supedhee suvaavai ||
kabahoo bhoom paiaar na paavai ||3||
bhanat naamadheau ik naam nisataarai ||
jeh gur milai teh paar utaarai ||4||5||
hasat khelat tere dhehure aaiaa ||
bhagat karat naamaa pakar uThaiaa ||1||
heenaRee jaat meree jaadhim raiaa ||
chheepe ke janam kaahe kau aaiaa ||1|| rahaau ||
lai kamalee chalio palaTai ||
dhehurai paachhai baiThaa jai ||2||
jiau jiau naamaa har gun ucharai ||
bhagat janaa(n) kau dhehuraa firai ||3||6||
bhairau naamadheau jeeau ghar doojaa
ikOankaar satigur prasaadh ||
jaisee bhookhe preet anaaj ||
tirakhaava(n)t jal setee kaaj ||
jaisee mooR kuTa(n)b parain ||
aaisee naame preet narain ||1||
naame preet naarain laagee ||
sahaj subhai bhio bairaagee ||1|| rahaau ||
jaisee par purakhaa rat naaree ||
lobhee nar dhan kaa hitakaaree ||
kaamee purakh kaamanee piaaree ||
aaisee naame preet muraaree ||2||
saiee preet j aape laae ||
gur parasaadhee dhubidhaa jaae ||
kabahu na tooTas rahiaa samai ||
naame chit laiaa sach nai ||3||
jaisee preet baarik ar maataa ||
aaisaa har setee man raataa ||
pranavai naamadheau laagee preet ||
gobidh basai hamaarai cheet ||4||1||7||
ghar kee naar tiaagai a(n)dhaa ||