ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥੫॥
ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥੬॥
ਜਉ ਗੁਰਦੇਉ ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥
ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥੮॥
ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ ਨਿਹਕਾਮੁ ॥੧॥
ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥
ਸੋ ਮੁਨਿ ਮਨ ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ ਰਹੈ ॥੨॥
ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ ਗਿਆਨੈ ਕਾਰਨ ਕਰਮ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥੩॥
ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ਜੀਵਤ ਮੁਕਤ ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥
ਨਾਮਦੇਵ ॥
ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥ ਰਹਾਉ ॥
ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥
ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥
ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥
ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥
jau gurdheau buraa bhalaa ek ||
jau gurdheau lilaaTeh lekh ||5||
jau gurdheau ka(n)dh nahee hirai ||
jau gurdheau dhehuraa firai ||
jau gurdheau ta chhaapar chhaiee ||
jau gurdheau sihaj nikasaiee ||6||
jau gurdheau ta aThasaTh naiaa ||
jau gurdheau tan chakar lagaiaa ||
jau gurdheau ta dhuaadhas sevaa ||
jau gurdheau sabhai bikh mevaa ||7||
jau gurdheau ta sa(n)saa TooTai ||
jau gurdheau ta jam te chhooTai ||
jau gurdheau ta bhaujal tarai ||
jau gurdheau ta janam na marai ||8||
jau gurdheau aThadhas biauhaar ||
jau gurdheau aThaareh bhaar ||
bin gurdheau avar nahee jaiee ||
naamadheau gur kee saranaiee ||9||1||2||11||
bhairau baanee ravidhaas jeeau kee ghar doojaa
ikOankaar satigur prasaadh ||
bin dhekhe upajai nahee aasaa ||
jo dheesai so hoi binaasaa ||
baran sahit jo jaapai naam ||
so jogee keval nihakaam ||1||
parachai raam ravai jau koiee ||
paaras parasai dhubidhaa na hoiee ||1|| rahaau ||
so mun man kee dhubidhaa khai ||
bin dhuaare trai lok samai ||
man kaa subhaau sabh koiee karai ||
karataa hoi su anabhai rahai ||2||
fal kaaran foolee banarai ||
fal laagaa tab fool bilai ||
giaanai kaaran karam abhiaas ||
giaan bhiaa teh karameh naas ||3||
ghirat kaaran dhadh mathai siaan ||
jeevat mukat sadhaa nirabaan ||
keh ravidhaas param bairaag ||
ridhai raam kee na japas abhaag ||4||1||
naamadhev ||
aau kala(n)dhar kesavaa ||
kar abadhaalee bhesavaa || rahaau ||
jin aakaas kuleh sir keenee kausai sapat payaalaa ||
chamar pos kaa ma(n)dhar teraa ieh bidh bane gupaalaa ||1||
chhapan koT kaa pehan teraa soleh sahas ijaaraa ||
bhaar aThaareh mudhagar teraa sahanak sabh sa(n)saaraa ||2||
dhehee mahajidh man maulaanaa sahaj nivaaj gujaarai ||
beebee kaulaa sau kain teraa nira(n)kaar aakaarai ||3||
bhagat karat mere taal chhinaae keh peh karau pukaaraa ||
naame kaa suaamee a(n)tarajaamee fire sagal bedhesavaa ||4||1||