Sri Guru Granth Sahib

ਅੰਗ ੧੧੬੮

ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
ਮਹਲਾ ੧ ਬਸੰਤੁ ॥
ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥੧॥
ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥
ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥
ਤੇਰੇ ਸਠਿ ਸੰਬਤ ਸਭਿ ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥
ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥
ਬਸੰਤੁ ਮਹਲਾ ੧ ॥
ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥
ਰੇ ਮਨ ਲੇਖੈ ਕਬਹੂ ਨ ਪਾਇ ॥

Ang 1168

raag basa(n)t mahalaa pehilaa ghar pehilaa chaupadhe dhutuke
ikOankaar sat naam karataa purakh nirabhau niravair akaal moorat ajoonee saibha(n) gur prasaadh ||
maahaa maeh mumaarakhee chaRiaa sadhaa basa(n)t ||
parafaR chit samaal soi sadhaa sadhaa gobi(n)dh ||1||
bholiaa haumai surat visaar ||
haumai maar beechaar man gun vich gun lai saar ||1|| rahaau ||
karam pedd saakhaa haree dharam ful fal giaan ||
pat paraapat chhaav ghanee chookaa man abhimaan ||2||
akhee kudharat ka(n)nee baanee mukh aakhan sach naam ||
pat kaa dhan pooraa hoaa laagaa sahaj dhiaan ||3||
maahaa rutee aavanaa vekhahu karam kamai ||
naanak hare na sookahee j gurmukh rahe samai ||4||1||
mahalaa pehilaa basa(n)t ||
rut aaieele saras basa(n)t maeh ||
ra(n)g raate raveh s terai chai ||
kis pooj chaRaavau lagau pai ||1||
teraa dhaasan dhaasaa kahau rai ||
jagajeevan jugat na milai kai ||1|| rahaau ||
teree moorat ekaa bahut roop ||
kis pooj chaRaavau dheau dhoop ||
teraa a(n)t na paiaa kahaa pai ||
teraa dhaasan dhaasaa kahau rai ||2||
tere saTh sa(n)bat sabh teerathaa ||
teraa sach naam paramesaraa ||
teree gat avigat nahee jaaneeaai ||
anajaanat naam vakhaaneeaai ||3||
naanak vechaaraa kiaa kahai ||
sabh lok salaahe ekasai ||
sir naanak lokaa paav hai ||
balihaaree jaau jete tere naav hai ||4||2||
basa(n)t mahalaa pehilaa ||
suine kaa chaukaa ka(n)chan kuaar ||
rupe keeaa kaaraa bahut bisathaar ||
ga(n)gaa kaa udhak kara(n)te kee aag ||
garuRaa khaanaa dhudh siau gaadd ||1||
re man lekhai kabahoo na pai ||