Sri Guru Granth Sahib

ਅੰਗ ੧੧੭੦

ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥
ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥
ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥
ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥
ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥
ਬਸੰਤੁ ਮਹਲਾ ੧ ॥
ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
ਮਤ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
ਬਸੰਤੁ ਮਹਲਾ ੩ ਇਕ ਤੁਕਾ ॥
ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥
ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥
ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥
ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥
ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥
ਮਹਲਾ ੧ ਬਸੰਤੁ ਹਿੰਡੋਲ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥

Ang 1170

gur sa(n)g dhikhaio raam rai ||1||
mil sakhee sahelee har gun bane ||
har prabh sa(n)g kheleh var kaaman gurmukh khojat man mane ||1|| rahaau ||
manmukhee dhuhaagan naeh bheau ||
oh ghaT ghaT raavai sarab preau ||
gurmukh thir cheenai sa(n)g dheau ||
gur naam dhiraRaiaa jap japeau ||2||
bin gur bhagat na bhaau hoi ||
bin gur sa(n)t na sa(n)g dhei ||
bin gur a(n)dhule dha(n)dh roi ||
man gurmukh niramal mal sabadh khoi ||3||
gur man maario kar sa(n)jog ||
ahinis raave bhagat jog ||
gur sa(n)t sabhaa dhukh miTai rog ||
jan naanak har var sahaj jog ||4||6||
basa(n)t mahalaa pehilaa ||
aape kudharat kare saaj ||
sach aap nibeRe raaj raaj ||
gurmat uootam sa(n)g saath ||
har naam rasain sahaj aath ||1||
mat bisaras re man raam bol ||
apara(n)par agam agochar gurmukh har aap tulaae atul tol ||1|| rahaau ||
gur charan sareveh gursikh tor ||
gur sev tare taj mer tor ||
nar ni(n)dhak lobhee man kaThor ||
gur sev na bhaiee s chor chor ||2||
gur tuThaa bakhase bhagat bhaau ||
gur tuThai paieeaai har mahal Thaau ||
parahar ni(n)dhaa har bhagat jaag ||
har bhagat suhaavee karam bhaag ||3||
gur mel milaavai kare dhaat ||
gursikh piaare dhinas raat ||
fal naam paraapat gur tus dhei ||
kahu naanak paaveh virale kei ||4||7||
basa(n)t mahalaa teejaa ik tukaa ||
saahib bhaavai sevak sevaa karai ||
jeevat marai sabh kul udharai ||1||
teree bhagat na chhoddau kiaa ko hasai ||
saach naam merai hiradhai vasai ||1|| rahaau ||
jaise maiaa moh praanee galat rahai ||
taise sa(n)t jan raam naam ravat rahai ||2||
mai moorakh mugadh uoopar karahu dhiaa ||
tau saranaagat rahau piaa ||3||
kahat naanak sa(n)saar ke nihafal kaamaa ||
gur prasaadh ko paavai a(n)mirat naamaa ||4||8||
mahalaa pehilaa basa(n)t hi(n)ddol ghar doojaa
ikOankaar satigur prasaadh ||
saal graam bip pooj manaavahu sukirat tulasee maalaa ||
raam naam jap beRaa baa(n)dhahu dhiaa karahu dhiaalaa ||1||