ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥
ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥
ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ੍ਹ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥
ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥
ਬਸੰਤੁ ਮਹਲਾ ੧ ਹਿੰਡੋਲ ॥
ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
ਬਸੰਤੁ ਹਿੰਡੋਲ ਮਹਲਾ ੧ ॥
ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥
ਸੁਆਮੀ ਪੰਡਿਤਾ ਤੁਮ੍ਹ੍ਹ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥
ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥
ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥
ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥
ਬਸੰਤੁ ਹਿੰਡੋਲ ਮਹਲਾ ੧ ॥
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਮਤ ਭੂਲਹਿ ਰੇ ਮਨ ਚੇਤਿ ਹਰੀ ॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥
ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥
ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥
kaahe kalaraa si(n)chahu janam gavaavahu ||
kaachee ddahag dhivaal kaahe gach laavahu ||1|| rahaau ||
kar harihaT maal Ti(n)dd parovahu tis bheetar man jovahu ||
a(n)mrit si(n)chahu bharahu kiaare tau maalee ke hovahu ||2||
kaam karodh dhui karahu basole goddahu dharatee bhaiee ||
jiau goddahu tiau tum(h) sukh paavahu kirat na meTiaa jaiee ||3||
bagule te fun ha(n)sulaa hovai je too kareh dhiaalaa ||
pranavat naanak dhaasan dhaasaa dhiaa karahu dhiaalaa ||4||1||9||
basa(n)t mahalaa pehilaa hi(n)ddol ||
saahuraRee vath sabh kichh saajhee pevakaRai dhan vakhe ||
aap kuchajee dhos na dheuoo jaanaa naahee rakhe ||1||
mere saahibaa hau aape bharam bhulaanee ||
akhar likhe seiee gaavaa avar na jaanaa baanee ||1|| rahaau ||
kadd kaseedhaa pahireh cholee taa(n) tum(h) jaanahu naaree ||
je ghar raakheh buraa na chaakheh hoveh ka(n)t piaaree ||2||
je too(n) paRiaa pa(n)ddit beenaa dhui akhar dhui naavaa ||
pranavat naanak ek la(n)ghaae je kar sach samaavaa(n) ||3||2||10||
basa(n)t hi(n)ddol mahalaa pehilaa ||
raajaa baalak nagaree kaachee dhusaTaa naal piaaro ||
dhui maiee dhui baapaa paRe’eh pa(n)ddit karahu beechaaro ||1||
suaamee pa(n)dditaa tum(h) dheh matee ||
kin bidh paavau praanapatee ||1|| rahaau ||
bheetar agan banaasapat maulee saagar pa(n)ddai paiaa ||
cha(n)dh sooraj dhui ghar hee bheetar aaisaa giaan na paiaa ||2||
raam rava(n)taa jaaneeaai ik maiee bhog karei ||
taa ke lakhan jaane’eeh khimaa dhan sa(n)grahei ||3||
kahiaa suneh na khaiaa maaneh tin(h)aa hee setee vaasaa ||
pranavat naanak dhaasan dhaasaa khin tolaa khin maasaa ||4||3||11||
basa(n)t hi(n)ddol mahalaa pehilaa ||
saachaa saahu guroo sukhadhaataa har mele bhukh gavaae ||
kar kirapaa har bhagat dhiraRaae anadhin har gun gaae ||1||
mat bhooleh re man chet haree ||
bin gur mukat naahee trai loiee gurmukh paieeaai naam haree ||1|| rahaau ||
bin bhagatee nahee satigur paieeaai bin bhaagaa nahee bhagat haree ||
bin bhaagaa satasa(n)g na paieeaai karam milai har naam haree ||2||
ghaT ghaT gupat upaae vekhai paragaT gurmukh sa(n)t janaa ||
har har kareh su har ra(n)g bheene har jal a(n)mirat naam manaa ||3||