ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥
ਬਸੰਤੁ ਮਹਲਾ ੩ ਘਰੁ ੧ ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥
ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥
ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥
ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥
ਬਸੰਤੁ ਮਹਲਾ ੩ ॥
ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥੧॥
ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥
ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥
ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥
ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥
ਬਸੰਤੁ ਮਹਲਾ ੩ ॥
ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥
ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥
ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥
jin kau takhat milai vaddiaaiee gurmukh se paradhaan ke’ee ||
paaras bheT bhe se paaras naanak har gur sa(n)g the’ee ||4||4||12||
basa(n)t mahalaa teejaa ghar pehilaa dhutuke
ikOankaar satigur prasaadh ||
maahaa rutee meh sadh basa(n)t ||
jit hariaa sabh jeea ja(n)t ||
kiaa hau aakhaa kiram ja(n)t ||
teraa kinai na paiaa aadh a(n)t ||1||
tai saahib kee kareh sev ||
param sukh paaveh aatam dhev ||1|| rahaau ||
karam hovai taa(n) sevaa karai ||
gur parasaadhee jeevat marai ||
anadhin saach naam ucharai ||
ein bidh praanee dhutar tarai ||2||
bikh a(n)mrit karataar upaae ||
sa(n)saar birakh kau dhui fal laae ||
aape karataa kare karaae ||
jo tis bhaavai tisai khavaae ||3||
naanak jis no nadhar karei ||
a(n)mirat naam aape dhei ||
bikhiaa kee baasanaa maneh karei ||
apanaa bhaanaa aap karei ||4||1||
basa(n)t mahalaa teejaa ||
raate saach har naam nihaalaa ||
dhiaa karahu prabh dheen dhiaalaa ||
tis bin avar nahee mai koi ||
jiau bhaavai tiau raakhai soi ||1||
gur gopaal merai man bhaae ||
reh na sakau dharasan dhekhe bin sahaj milau gur mel milaae ||1|| rahaau ||
eih man lobhee lobh lubhaanaa ||
raam bisaar bahur pachhutaanaa ||
bichhurat milai gur sev raa(n)ge ||
har naam dheeo masatak vaddabhaage ||2||
paun paanee kee ieh dheh sareeraa ||
haumai rog kaThin tan peeraa ||
gurmukh raam naam dhaaroo gun gaiaa ||
kar kirapaa gur rog gavaiaa ||3||
chaar nadheeaa aganee tan chaare ||
tirasanaa jalat jale aha(n)kaare ||
gur raakhe vaddabhaagee taare ||
jan naanak ur har a(n)mrit dhaare ||4||2||
basa(n)t mahalaa teejaa ||
har seve so har kaa log ||
saach sahaj kadhe na hovai sog ||
manmukh mue naahee har man maeh ||
mar mar ja(n)meh bhee mar jaeh ||1||
se jan jeeve jin har man maeh ||
saach sam(h)aaleh saach samaeh ||1|| rahaau ||
har na seveh te har te dhoor ||
dhisa(n)tar bhaveh sir paaveh dhoor ||
har aape jan le’ee lai ||
tin sadhaa sukh hai til na tamai ||2||