Sri Guru Granth Sahib

ਅੰਗ ੧੧੭੪

ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥
ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥
ਬਸੰਤੁ ਮਹਲਾ ੩ ॥
ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥
ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥
ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥
ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥
ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥
ਬਸੰਤੁ ਮਹਲਾ ੩ ॥
ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥੧॥
ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥
ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥
ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥
ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥
ਬਸੰਤੁ ਮਹਲਾ ੩ ॥
ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥
ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥
ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥
ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥

Ang 1174

parapa(n)ch vekh rahiaa visamaadh ||
gurmukh paieeaai naam prasaadh ||3||
aape karataa sabh ras bhog ||
jo kichh kare soiee par hog ||
vaddaa dhaataa til na tamai ||
naanak mileeaai sabadh kamai ||4||6||
basa(n)t mahalaa teejaa ||
poorai bhaag sach kaar kamaavai ||
eko chetai fir jon na aavai ||
safal janam is jag meh aaiaa ||
saach naam sahaj samaiaa ||1||
gurmukh kaar karahu liv lai ||
har naam sevahu vichahu aap gavai ||1|| rahaau ||
tis jan kee hai saachee baanee ||
gur kai sabadh jag maeh samaanee ||
chahu jug pasaree saachee soi ||
naam rataa jan paragaT hoi ||2||
eik saachai sabadh rahe liv lai ||
se jan saache saachai bhai ||
saach dhiaain dhekh hajoor ||
sa(n)t janaa kee pag pa(n)kaj dhoor ||3||
eko karataa avar na koi ||
gur sabadhee melaavaa hoi ||
jin sach seviaa tin ras paiaa ||
naanak sahaje naam samaiaa ||4||7||
basa(n)t mahalaa teejaa ||
bhagat kareh jan dhekh hajoor ||
sa(n)t janaa kee pag pa(n)kaj dhoor ||
har setee sadh raheh liv lai ||
poorai satigur dheeaa bujhai ||1||
dhaasaa kaa dhaas viralaa koiee hoi ||
uootam padhavee paavai soi ||1|| rahaau ||
eko sevahu avar na koi ||
jit seviaai sadhaa sukh hoi ||
naa oh marai na aavai jai ||
tis bin avar sevee kiau mai ||2||
se jan saache jinee saach pachhaaniaa ||
aap maar sahaje naam samaaniaa ||
gurmukh naam paraapat hoi ||
man niramal niramal sach soi ||3||
jin giaan keeaa tis har too jaan ||
saach sabadh prabh ek sin(j)aan ||
har ras chaakhai taa(n) sudh hoi ||
naanak naam rate sach soi ||4||8||
basa(n)t mahalaa teejaa ||
naam rate kulaa(n) kaa kareh udhaar ||
saachee baanee naam piaar ||
manmukh bhoole kaahe aae ||
naamahu bhoole janam gavaae ||1||
jeevat marai mar maran savaarai ||
gur kai sabadh saach ur dhaarai ||1|| rahaau ||
gurmukh sach bhojan pavit sareeraa ||
man niramal sadh gunee gaheeraa ||
ja(n)mai marai na aavai jai ||
gur parasaadhee saach samai ||2||
saachaa sevahu saach pachhaanai ||
gur kai sabadh har dhar neesaanai ||