Sri Guru Granth Sahib

ਅੰਗ ੧੧੭੬

ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ ਜਲਿ ਜਾਈ ॥੩॥
ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥
ਬਸੰਤੁ ਮਹਲਾ ੩ ਇਕ ਤੁਕੇ ॥
ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥
ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥
ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥
ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥
ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥
ਬਸੰਤੁ ਮਹਲਾ ੩ ॥
ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥
ਤੁਮ੍ਹ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥
ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥
ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥
ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥
ਬਸੰਤੁ ਮਹਲਾ ੩ ॥
ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥
ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥
ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥
ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥
ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥
ਬਸੰਤੁ ਮਹਲਾ ੩ ॥
ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥
ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥
ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥
ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥
ਬਸੰਤੁ ਮਹਲਾ ੩ ॥
ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥

Ang 1176

gur poore te paiaa jaiee ||
naam rate sadhaa sukh paiee ||
bin naamai haumai jal jaiee ||3||
vaddabhaagee har naam beechaaraa ||
chhooTai raam naam dhukh saaraa ||
hiradhai vasiaa su baahar paasaaraa ||
naanak jaanai sabh upaavanahaaraa ||4||12||
basa(n)t mahalaa teejaa ik tuke ||
teraa keeaa kiram ja(n)t ||
dheh ta jaapee aadh ma(n)t ||1||
gun aakh veechaaree meree mai ||
har jap har kai lagau pai ||1|| rahaau ||
gur prasaadh laage naam suaadh ||
kaahe janam gavaavahu vair vaadh ||2||
gur kirapaa keen(h)ee chookaa abhimaan ||
sahaj bhai paiaa har naam ||3||
uootam uoochaa sabadh kaam ||
naanak vakhaanai saach naam ||4||1||13||
basa(n)t mahalaa teejaa ||
banasapat maulee chaRiaa basa(n)t ||
eih man mauliaa satiguroo sa(n)g ||1||
tum(h) saach dhiaavahu mugadh manaa ||
taa(n) sukh paavahu mere manaa ||1|| rahaau ||
eit man mauliaai bhiaa ana(n)dh ||
a(n)mirat fal paiaa naam gobi(n)dh ||2||
eko ek sabh aakh vakhaanai ||
hukam boojhai taa(n) eko jaanai ||3||
kahat naanak haumai kahai na koi ||
aakhan vekhan sabh saahib te hoi ||4||2||14||
basa(n)t mahalaa teejaa ||
sabh jug tere keete hoe ||
satigur bheTai mat budh hoe ||1||
har jeeau aape laih milai ||
gur kai sabadh sach naam samai ||1|| rahaau ||
man basa(n)t hare sabh loi ||
faleh fule’eeh raam naam sukh hoi ||2||
sadhaa basa(n)t gur sabadh veechaare ||
raam naam raakhai ur dhaare ||3||
man basa(n)t tan man hariaa hoi ||
naanak ih tan birakh raam naam fal paae soi ||4||3||15||
basa(n)t mahalaa teejaa ||
tin(h) basa(n)t jo har gun gai ||
poorai bhaag har bhagat karai ||1||
eis man kau basa(n)t kee lagai na soi ||
eih man jaliaa dhoojai dhoi ||1|| rahaau ||
eih man dha(n)dhai baa(n)dhaa karam kamai ||
maiaa mooThaa sadhaa bilalai ||2||
eih man chhooTai jaa(n) satigur bheTai ||
jamakaal kee fir aavai na feTai ||3||
eih man chhooTaa gur leeaa chhaddai ||
naanak maiaa moh sabadh jalai ||4||4||16||
basa(n)t mahalaa teejaa ||
basa(n)t chaRiaa foolee banarai ||
eh jeea ja(n)t fooleh har chit lai ||1||