ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥
ਬਸੰਤੁ ਹਿੰਡੋਲ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥
ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥
ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥
ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥
ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥
ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ
ੴ ਸਤਿਗੁਰ ਪ੍ਰਸਾਦਿ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥
ਏਕੋ ਹਰਿ ਰਵਿਆ ਸ੍ਰਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥
ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥
ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥
ਏਕੋ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥
ਬਸੰਤੁ ਮਹਲਾ ੪ ॥
ਰੈਣਿ ਦਿਨਸੁ ਦੁਇ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥
ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥
ਮਨਮੁਖ ਫਿਰਿ ਫਿਰਿ ਹਉਮੈ ਮੁਏ ॥
ein bidh ih man hariaa hoi ||
har har naam japai dhin raatee gurmukh haumai kaddai dhoi ||1|| rahaau ||
satigur baanee sabadh sunaae ||
eih jag hariaa satigur bhaae ||2||
fal fool laage jaa(n) aape laae ||
mool lagai taa(n) satigur paae ||3||
aap basa(n)t jagat sabh vaaRee ||
naanak poorai bhaag bhagat niraalee ||4||5||17||
basa(n)t hi(n)ddol mahalaa teejaa ghar doojaa
ikOankaar satigur prasaadh ||
gur kee baanee viTahu vaariaa bhaiee gur sabadh viTahu bal jaiee ||
gur saalaahee sadh apanaa bhaiee gur charanee chit laiee ||1||
mere man raam naam chit lai ||
man tan teraa hariaa hovai ik har naamaa fal pai ||1|| rahaau ||
gur raakhe se ubare bhaiee har ras a(n)mrit peeaai ||
vichahu haumai dhukh uTh giaa bhaiee sukh vuThaa man aai ||2||
dhur aape jin(h)aa no bakhasion bhaiee sabadhe lian milai ||
dhooR tin(h)aa kee aghuleeaai bhaiee satasa(n)gat mel milai ||3||
aap karaae kare aap bhaiee jin hariaa keeaa sabh koi ||
naanak man tan sukh sadh vasai bhaiee sabadh milaavaa hoi ||4||1||18||12||18||30||
raag basa(n)t mahalaa chauthhaa ghar pehilaa ik tuke
ikOankaar satigur prasaadh ||
jiau pasaree sooraj kiran jot ||
tiau ghaT ghaT ramieeaa ot pot ||1||
eko har raviaa srab thai ||
gur sabadhee mileeaai meree mai ||1|| rahaau ||
ghaT ghaT a(n)tar eko har soi ||
gur miliaai ik pragaT hoi ||2||
eko ek rahiaa bharapoor ||
saakat nar lobhee jaaneh dhoor ||3||
eko ek varatai har loi ||
naanak har ekuo kare su hoi ||4||1||
basa(n)t mahalaa chauthhaa ||
rain dhinas dhui sadhe pe ||
man har simarahu a(n)t sadhaa rakh le ||1||
har har chet sadhaa man mere ||
sabh aalas dhookh bha(n)j prabh paiaa gurmat gaavahu gun prabh kere ||1|| rahaau ||
manmukh fir fir haumai mue ||