Sri Guru Granth Sahib

ਅੰਗ ੧੧੭੯

ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ੍ਹ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
ਬਸੰਤੁ ਹਿੰਡੋਲ ਮਹਲਾ ੪ ॥
ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥
ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥
ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
ਬਸੰਤੁ ਹਿੰਡੋਲ ਮਹਲਾ ੪ ॥
ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥
ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥
ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ਹ੍ਹ ਦੀਨ ਦਇਆਲ ਦੁਖ ਭੰਞੁ ॥੨॥
ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥
ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥

Ang 1179

jan ke saas saas hai jete har bireh prabhoo har beedhe ||
jiau jal kamal preet at bhaaree bin jal dhekhe sukaleedhe ||2||
jan japio naam nira(n)jan narahar upadhes guroo har preedhe ||
janam janam kee haumai mal nikasee har a(n)mirat har jal needhe ||3||
hamare karam na bicharahu Thaakur tum(h) paij rakhahu apaneedhe ||
har bhaavai sun binau benatee jan naanak saran paveedhe ||4||3||5||
basa(n)t hi(n)ddol mahalaa chauthhaa ||
man khin khin bharam bharam bahu dhaavai til ghar nahee vaasaa paieeaai ||
gur a(n)kas sabadh dhaaroo sir dhaario ghar ma(n)dhar aan vasaieeaai ||1||
gobi(n)dh jeeau satasa(n)gat mel har dhiaaieeaai ||
haumai rog giaa sukh paiaa har sahaj samaadh lagaieeaai ||1|| rahaau ||
ghar ratan laal bahu maanak laadhe man bhramiaa leh na sakaieeaai ||
jiau oddaa koop guhaj khin kaaddai tiau satigur vasat lahaieeaai ||2||
jin aaisaa satigur saadh na paiaa te dhirag dhirag nar jeevaieeaai ||
janam padhaarath pu(n)n fal paiaa kauddee badhalai jaieeaai ||3||
madhusoodhan har dhaar prabh kirapaa kar kirapaa guroo milaieeaai ||
jan naanak nirabaan padh paiaa mil saadhoo har gun gaieeaai ||4||4||6||
basa(n)t hi(n)ddol mahalaa chauthhaa ||
aavan jaan bhiaa dhukh bikhiaa dheh manmukh su(n)n(j)ee su(n)n(j) ||
raam naam khin pal nahee chetiaa jam pakare kaal salu(n)n(j) ||1||
gobi(n)dh jeeau bikh haumai mamataa mu(n)n(j) ||
satasa(n)gat gur kee har piaaree mil sa(n)gat har ras bhu(n)n(j) ||1|| rahaau ||
satasa(n)gat saadh dhiaa kar melahu saranaagat saadhoo pa(n)n(j) ||
ham ddubadhe paathar kaadd leh prabh tum(h) dheen dhiaal dhukh bha(n)n(j) ||2||
har usatat dhaarahu ridh a(n)tar suaamee satasa(n)gat mil budh la(n)n(j) ||
har naamai ham preet lagaanee ham har viTahu ghum va(n)n(j) ||3||
jan ke poor manorath har prabh har naam dhevahu har la(n)n(j) ||
jan naanak man tan anadh bhiaa hai gur ma(n)tr dheeo har bha(n)n(j) ||4||5||7||12||18||7||37||