Sri Guru Granth Sahib

ਅੰਗ ੧੧੮੫

ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥
ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥੩॥
ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥
ਬਸੰਤੁ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥
ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥
ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥
ਬਸੰਤੁ ਮਹਲਾ ੫ ਘਰੁ ੨ ਹਿੰਡੋਲ
ੴ ਸਤਿਗੁਰ ਪ੍ਰਸਾਦਿ ॥
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥
ਇਨੑ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥
ਕਰਮ ਧਰਮ ਤੁਮ੍ਹ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ਹ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥
ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥
ਬਸੰਤੁ ਮਹਲਾ ੫ ਹਿੰਡੋਲ ॥
ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥

Ang 1185

baeh pakar bhavajal nisataario ||2||
prabh kaaT mail niramal kare ||
gur poore kee saranee pare ||3||
aap kareh aap karanaihaare ||
kar kirapaa naanak udhaare ||4||4||17||
basa(n)t mahalaa panjavaa
ikOankaar satigur prasaadh ||
dhekh fool fool foole ||
aha(n) tiaag tiaage ||
charan kamal paage ||
tum milahu prabh sabhaage ||
har chet man mere || rahaau ||
saghan baas koole ||
eik rahe sook kaThoole ||
basa(n)t rut aaiee ||
parafoolataa rahe ||1||
ab kaloo aaio re ||
eik naam bovahu bovahu ||
an root naahee naahee ||
mat bharam bhoolahu bhoolahu ||
gur mile har paae || jis masatak hai lekhaa ||
man rut naam re ||
gun kahe naanak har hare har hare ||2||18||
basa(n)t mahalaa panjavaa ghar doojaa hi(n)ddol
ikOankaar satigur prasaadh ||
hoi ikatr milahu mere bhaiee dhubidhaa dhoor karahu liv lai ||
har naamai ke hovahu joRee gurmukh baisahu safaa vichhai ||1||
ein(h) bidh paasaa ddaalahu beer ||
gurmukh naam japahu dhin raatee a(n)t kaal neh laagai peer ||1|| rahaau ||
karam dharam tum(h) chaupaR saajahu sat karahu tum(h) saaree ||
kaam karodh lobh moh jeetahu aaisee khel har piaaree ||2||
auTh isanaan karahu parabhaate soe har aaraadhe ||
bikhaRe dhaau la(n)ghaavai meraa satigur sukh sahaj setee ghar jaate ||3||
har aape khelai aape dhekhai har aape rachan rachaiaa ||
jan naanak gurmukh jo nar khelai so jin baajee ghar aaiaa ||4||1||19||
basa(n)t mahalaa panjavaa hi(n)ddol ||
teree kudharat toohai jaaneh aaur na dhoojaa jaanai ||
jis no kirapaa kareh mere piaare soiee tujhai pachhaanai ||1||
teriaa bhagataa kau balihaaraa ||
thaan suhaavaa sadhaa prabh teraa ra(n)g tere aapaaraa ||1|| rahaau ||
teree sevaa tujh te hovai aaur na dhoojaa karataa ||
bhagat teraa soiee tudh bhaavai jis no too ra(n)g dharataa ||2||