Sri Guru Granth Sahib

ਅੰਗ ੧੧੮੮

ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥
ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥
ਮਨੁ ਚਲੈ ਨ ਜਾਈ ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ ਆਪਿ ॥੪॥
ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥
ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥
ਮਨੁ ਹਰਿ ਕੈ ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੁ ਰਜਾਇ ॥੭॥
ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥
ਬਸੰਤੁ ਮਹਲਾ ੧ ॥
ਦਰਸਨ ਕੀ ਪਿਆਸ ਜਿਸੁ ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥
ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥
ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ ਗਗਨੁ ਧਰੀਆ ॥੨॥
ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥
ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥
ਏਕੋ ਤਖਤੁ ਏਕੋ ਪਾਤਿਸਾਹੁ ॥ ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥
ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੬॥
ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥

Ang 1188

man bhoolau bharamas bhavar taar ||
bil birathe chaahai bahu bikaar ||
maigal jiau faasas kaamahaar ||
kaR ba(n)dhan baadhio sees maar ||2||
man mugadhau dhaadhar bhagatiheen ||
dhar bhrasaT saraapee naam been ||
taa kai jaat na paatee naam leen ||
sabh dhookh sakhaiee guneh been ||3||
man chalai na jaiee Thaak raakh ||
bin har ras raate pat na saakh ||
too aape surataa aap raakh ||
dhar dhaaran dhekhai jaanai aap ||4||
aap bhulaae kis kahau jai ||
gur mele birathaa kahau mai ||
avagan chhoddau gun kamai ||
gur sabadhee raataa sach samai ||5||
satigur miliaai mat uootam hoi ||
man niramal haumai kaddai dhoi ||
sadhaa mukat ba(n)dh na sakai koi ||
sadhaa naam vakhaanai aaur na koi ||6||
man har kai bhaanai aavai jai ||
sabh meh eko kichh kahan na jai ||
sabh hukamo varatai hukam samai ||
dhookh sookh sabh tis rajai ||7||
too abhul na bhoolau kadhe naeh ||
gur sabadh sunaae mat agaeh ||
too moTau Thaakur sabadh maeh ||
man naanak maaniaa sach salaeh ||8||2||
basa(n)t mahalaa pehilaa ||
dharasan kee piaas jis nar hoi ||
ekat raachai parahar dhoi ||
dhoor dharadh math a(n)mrit khai ||
gurmukh boojhai ek samai ||1||
tere dharasan kau ketee bilalai ||
viralaa ko cheenas gur sabadh milai ||1|| rahaau ||
bedh vakhaan kaheh ik kaheeaai ||
oh bea(n)t a(n)t kin laheeaai ||
eko karataa jin jag keeaa ||
baajh kalaa dhar gagan dhareeaa ||2||
eko giaan dhiaan dhun baanee ||
ek niraalam akath kahaanee ||
eko sabadh sachaa neesaan ||
poore gur te jaanai jaan ||3||
eko dharam dhiraRai sach koiee ||
gurmat pooraa jug jug soiee ||
anahadh raataa ek liv taar ||
oh gurmukh paavai alakh apaar ||4||
eko takhat eko paatisaahu ||
sarabee thaiee veparavaahu ||
tis kaa keeaa tirabhavan saar ||
oh agam agochar eka(n)kaar ||5||
ekaa moorat saachaa naau ||
tithai nibaRai saach niaau ||
saachee karanee pat paravaan ||
saachee dharageh paavai maan ||6||
ekaa bhagat eko hai bhaau ||
bin bhai bhagatee aavau jaau ||
gur te samajh rahai mihamaan ||