Sri Guru Granth Sahib

ਅੰਗ ੧੧੯

ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥
ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥
ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥
ਮਾਝ ਮਹਲਾ ੩ ॥
ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਗੁਰ ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥
ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥
ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥
ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥
ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥
ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥
ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥
ਮਾਝ ਮਹਲਾ ੩ ॥
ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥
ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥

Ang 119

khoTe khare tudh aap upaae ||
tudh aape parakhe lok sabaae ||
khare parakh khajaanai paieh khoTe bharam bhulaavaniaa ||6||
kiau kar vekhaa kiau saalaahee ||
gur parasaadhee sabadh salaahee ||
tere bhaane vich a(n)mrit vasai too(n) bhaanai a(n)mrit peeaavaniaa ||7||
a(n)mirat sabadh a(n)mirat har baanee ||
satigur seviaai ridhai samaanee ||
naanak a(n)mirat naam sadhaa sukhadhaataa pee a(n)mrit sabh bhukh leh jaavaniaa ||8||15||16||
maajh mahalaa teejaa ||
a(n)mrit varasai sahaj subhaae ||
gurmukh viralaa koiee jan paae ||
a(n)mrit pee sadhaa tirapataase kar kirapaa tirasanaa bujhaavaniaa ||1||
hau vaaree jeeau vaaree gurmukh a(n)mrit peeaavaniaa ||
rasanaa ras chaakh sadhaa rahai ra(n)g raatee sahaje har gun gaavaniaa ||1|| rahaau ||
gur parasaadhee sahaj ko paae ||
dhubidhaa maare ikas siau liv laae ||
nadhar kare taa har gun gaavai nadharee sach samaavaniaa ||2||
sabhanaa upar nadhar prabh teree ||
kisai thoRee kisai hai ghaneree ||
tujh te baahar kichh na hovai gurmukh sojhee paavaniaa ||3||
gurmukh tat hai beechaaraa ||
a(n)mirat bhare tere bha(n)ddaaraa ||
bin satigur seve koiee na paavai gur kirapaa te paavaniaa ||4||
satigur sevai so jan sohai ||
a(n)mirat naam a(n)tar man mohai ||
a(n)mirat man tan baanee rataa a(n)mrit sahaj sunaavaniaa ||5||
manmukh bhoolaa dhoojai bhai khuaae ||
naam na levai marai bikh khaae ||
anadhin sadhaa visaTaa meh vaasaa bin sevaa janam gavaavaniaa ||6||
a(n)mrit peevai jis no aap peeaae ||
gur parasaadhee sahaj liv laae ||
pooran poor rahiaa sabh aape gurmat nadharee aavaniaa ||7||
aape aap nira(n)jan soiee ||
jin sirajee tin aape goiee ||
naanak naam samaal sadhaa too(n) sahaje sach samaavaniaa ||8||16||17||
maajh mahalaa teejaa ||
se sach laage jo tudh bhaae ||
sadhaa sach seveh sahaj subhaae ||
sachai sabadh sachaa saalaahee sachai mel milaavaniaa ||1||
hau vaaree jeeau vaaree sach saalaahaniaa ||
sach dhiaain se sach raate sache sach samaavaniaa ||1|| rahaau ||
jeh dhekhaa sach sabhanee thaiee ||
gur parasaadhee ma(n)n vasaiee ||
tan sachaa rasanaa sach raatee sach sun aakh vakhaananiaa ||2||