Sri Guru Granth Sahib

ਅੰਗ ੧੧੯੧

ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥
ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹ੍ਹਾਰੀ ॥੪॥
ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥
ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥
ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮ੍ਹ੍ਹਾਰੀ ॥੭॥
ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮ੍ਹ੍ਹਾਲੀ ॥੮॥੧॥੮॥
ਬਸੰਤੁ ਹਿੰਡੋਲੁ ਘਰੁ ੨ ਮਹਲਾ ੪
ੴ ਸਤਿਗੁਰ ਪ੍ਰਸਾਦਿ ॥
ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥
ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥
ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥
ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥
ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥
ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥
ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥
ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥
ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥

Ang 1191

lab adheraa ba(n)dheekhaanaa aaugan pair luhaaree ||3||
poo(n)jee maar pavai nit mudhagar paap kare kuoTavaaree ||
bhaavai cha(n)gaa bhaavai ma(n)dhaa jaisee nadhar tum(h)aaree ||4||
aadh purakh kau alahu kaheeaai sekhaa(n) aaiee vaaree ||
dheval dhevatiaa kar laagaa aaisee keerat chaalee ||5||
koojaa baa(n)g nivaaj musalaa neel roop banavaaree ||
ghar ghar meeaa sabhanaa(n) jeeaa(n) bolee avar tumaaree ||6||
je too meer maheepat saahib kudharat kaun hamaaree ||
chaare ku(n)T salaam karahige ghar ghar sifat tum(h)aaree ||7||
teerath si(n)mirat pu(n)n dhaan kichh laahaa milai dhihaaRee ||
naanak naam milai vaddiaaiee mekaa ghaRee sam(h)aalee ||8||1||8||
basa(n)t hi(n)ddol ghar doojaa mahalaa chauthhaa
ikOankaar satigur prasaadh ||
kaa(n)iaa nagar ik baalak vasiaa khin pal thir na rahaiee ||
anik upaav jatan kar thaake baara(n) baar bharamaiee ||1||
mere Thaakur baalak ikat ghar aan ||
satigur milai ta pooraa paieeaai bhaj raam naam neesaan ||1|| rahaau ||
eih mritak maRaa sareer hai sabh jag jit raam naam nahee vasiaa ||
raam naam gur udhak chuaaiaa fir hariaa hoaa rasiaa ||2||
mai nirakhat nirakhat sareer sabh khojiaa ik gurmukh chalat dhikhaiaa ||
baahar khoj mue sabh saakat har gurmatee ghar paiaa ||3||
dheenaa dheen dhiaal bhe hai jiau kirasan bidhar ghar aaiaa ||
milio sudhaamaa bhaavanee dhaar sabh kichh aagai dhaaladh bha(n)j samaiaa ||4||
raam naam kee paij vadderee mere Thaakur aap rakhaiee ||
je sabh saakat kareh bakheelee ik ratee til na ghaTaiee ||5||
jan kee usatat hai raam naamaa dheh dhis sobhaa paiee ||
ni(n)dhak saakat khav na sakai til apanai ghar lookee laiee ||6||
jan kau jan mil sobhaa paavai gun meh gun paragaasaa ||
mere Thaakur ke jan preetam piaare jo hoveh dhaasan dhaasaa ||7||
aape jal apara(n)par karataa aape mel milaavai ||
naanak gurmukh sahaj milaae jiau jal jaleh samaavai ||8||1||9||