Sri Guru Granth Sahib

ਅੰਗ ੧੧੯੩

ਜਾ ਕੈ ਕੀਨੑੈ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥
ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥
ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥
ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥
ਬਸੰਤ ਕੀ ਵਾਰ ਮਹਲੁ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥
ਬਸੰਤੁ ਬਾਣੀ ਭਗਤਾਂ ਕੀ ॥
ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥
ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥
ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥
ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥
ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥
ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥

Ang 1193

jaa kai keen(h)ai hot bikaar ||
se chhodd chaliaa khin meh gavaar ||5||
maiaa moh bahu bharamiaa ||
kirat rekh kar karamiaa ||
karanaihaar alipat aap ||
nahee lep prabh pu(n)n paap ||6||
raakh leh gobi(n)dh dhiaal ||
teree saran pooran kirapaal ||
tujh bin dhoojaa nahee Thaau ||
kar kirapaa prabh dheh naau ||7||
too karataa too karanahaar ||
too uoochaa too bahu apaar ||
kar kirapaa laR leh lai ||
naanak dhaas prabh kee saranai ||8||2||
basa(n)t kee vaar mahal panjavaa
ikOankaar satigur prasaadh ||
har kaa naam dhiaai kai hoh hariaa bhaiee ||
karam likha(n)tai paieeaai ieh rut suhaiee ||
van tiran tirabhavan mauliaa a(n)mirat fal paiee ||
mil saadhoo sukh uoopajai lathee sabh chhaiee ||
naanak simarai ek naam fir bahuR na dhaiee ||1||
pa(n)je badhe mahaabalee kar sachaa ddoaa ||
aapane charan japaian vich dhay khaRoaa ||
rog sog sabh miT ge nit navaa niroaa ||
dhin rain naam dhiaaidhaa fir pai na moaa ||
jis te upajiaa naanakaa soiee fir hoaa ||2||
kithahu upajai keh rahai keh maeh samaavai ||
jeea ja(n)t sabh khasam ke kaun keemat paavai ||
kahan dhiaain sunan nit se bhagat suhaavai ||
agam agochar saahibo dhoosar lavai na laavai ||
sach poorai gur upadhesiaa naanak sunaavai ||3||1||
basa(n)t baanee bhagataa(n) kee ||
kabeer jee ghar pehilaa
ikOankaar satigur prasaadh ||
maulee dharatee mauliaa akaas ||
ghaT ghaT mauliaa aatam pragaas ||1||
raajaa raam mauliaa anat bhai ||
jeh dhekhau teh rahiaa samai ||1|| rahaau ||
dhuteeaa maule chaar bedh ||
si(n)mirat maulee siau kateb ||2||
sa(n)kar maulio jog dhiaan ||
kabeer ko suaamee sabh samaan ||3||1||
pa(n)ddit jan maate paRi(h) puraan ||
jogee maate jog dhiaan ||
sa(n)niaasee maate aha(n)mev ||
tapasee maate tap kai bhev ||1||
sabh madh maate kouoo na jaag ||
sa(n)g hee chor ghar musan laag ||1|| rahaau ||
jaagai sukadheau ar akoor ||