Sri Guru Granth Sahib

ਅੰਗ ੧੧੯੪

ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥
ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥
ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥
ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥
ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥
ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥੧॥
ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥
ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥
ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥
ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥
ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥
ਇਸੁ ਤਨ ਮਨ ਮਧੇ ਮਦਨ ਚੋਰ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥
ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥
ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿ ਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ ਜਟਾਧਾਰਿ ॥ ਸਭ ਆਪਨ ਅਉਸਰ ਚਲੇ ਸਾਰਿ ॥੨॥
ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖ ਸਾਗਰ ਗੁਨ ਰਉ ਕਬੀਰ ॥੩॥੫॥
ਨਾਇਕੁ ਏਕੁ ਬਨਜਾਰੇ ਪਾਚ ॥ ਬਰਧ ਪਚੀਸਕ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥੧॥
ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥

Ang 1194

hanava(n)t jaagai dhar la(n)koor ||
sa(n)kar jaagai charan sev ||
kal jaage naamaa jaidhev ||2||
jaagat sovat bahu prakaar ||
gurmukh jaagai soiee saar ||
eis dhehee ke adhik kaam ||
keh kabeer bhaj raam naam ||3||2||
joi khasam hai jaiaa ||
poot baap khelaiaa ||
bin sravanaa kheer pilaiaa ||1||
dhekhahu logaa kal ko bhaau ||
sut mukalaiee apanee maau ||1|| rahaau ||
pagaa bin hureeaa maarataa ||
badhanai bin khir khir haasataa ||
nidhraa bin nar pai sovai ||
bin baasan kheer bilovai ||2||
bin asathan guoo laveree ||
paidde bin baaT ghaneree ||
bin satigur baaT na paiee ||
kahu kabeer samajhaiee ||3||3||
prahalaadh paThaae paRan saal ||
sa(n)g sakhaa bahu le’ee baal ||
mo kau kahaa paR(h)aavas aal jaal ||
meree paTeeaa likh dheh sree guopaal ||1||
nahee chhoddau re baabaa raam naam ||
mero aaur paR(h)n siau nahee kaam ||1|| rahaau ||
sa(n)ddai marakai kahio jai ||
prahalaadh bulaae beg dhai ||
too raam kahan kee chhodd baan ||
tujh turat chhaddaauoo mero kahio maan ||2||
mo kau kahaa sataavahu baar baar ||
prabh jal thal gir ke’ee pahaar ||
eik raam na chhoddau gureh gaar ||
mo kau ghaal jaar bhaavai maar ddaar ||3||
kaadd khaRag kopio risai ||
tujh raakhanahaaro moh batai ||
prabh tha(n)bh te nikase kai bisathaar ||
haranaakhas chhedhio nakh bidhaar ||4||
oi param purakh dhevaadh dhev ||
bhagat het narasi(n)gh bhev ||
keh kabeer ko lakhai na paar ||
prahalaadh udhaare anik baar ||5||4||
eis tan man madhe madhan chor ||
jin giaan ratan hir leen mor ||
mai anaath prabh kahau kaeh ||
ko ko na bigooto mai ko aaeh ||1||
maadhau dhaarun dhukh sahio na jai ||
mero chapal budh siau kahaa basai ||1|| rahaau ||
sanak sana(n)dhan siv sukaadh ||
naabh kamal jaane brahamaadh ||
kab jan jogee jaTaadhaar ||
sabh aapan aausar chale saar ||2||
too athaahu moh thaeh naeh ||
prabh dheenaa naath dhukh kahau kaeh ||
moro janam maran dhukh aath dheer ||
sukh saagar gun rau kabeer ||3||5||
naik ek banajaare paach ||
baradh pacheesak sa(n)g kaach ||
nau baheeaa(n) dhas gon aaeh ||
kasan bahatar laagee taeh ||1||
moh aaise banaj siau naheen kaaj ||