Sri Guru Granth Sahib

ਅੰਗ ੧੧੯੬

ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥੨॥
ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥
ਬਸੰਤੁ ਬਾਣੀ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ ਕਹਿ ਰਵਿਦਾਸ ਜੋੁ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਬਸੰਤੁ ਕਬੀਰ ਜੀਉ
ੴ ਸਤਿਗੁਰ ਪ੍ਰਸਾਦਿ ॥
ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
ਕਹਿ ਕਬੀਰ ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥

Ang 1196

naarain suprasa(n)n hoi ta sevak naamaa ||3||1||
lobh lahar at neejhar baajai ||
kaiaa ddoobai kesavaa ||1||
sa(n)saar samu(n)dhe taar guobi(n)dhe ||
taar lai baap beeThulaa ||1|| rahaau ||
anil beRaa hau khev na saakau ||
teraa paar na paiaa beeThulaa ||2||
hoh dhiaal satigur mel too mo kau ||
paar utaare kesavaa ||3||
naamaa kahai hau tar bhee na jaanau ||
mo kau baeh dheh baeh dheh beeThulaa ||4||2||
sahaj aval dhooR manee gaaddee chaalatee ||
peechhai tinakaa lai kar haa(n)katee ||1||
jaise panakat thraooTiT haa(n)katee ||
sar dhovan chaalee laaddulee ||1|| rahaau ||
dhobee dhovai bireh biraataa ||
har charan meraa man raataa ||2||
bhanat naamadheau ram rahiaa ||
apane bhagat par kar dhiaa ||3||3||
basa(n)t baanee ravidhaas jee kee
ikOankaar satigur prasaadh ||
tujheh sujha(n)taa kachhoo naeh ||
pahiraavaa dhekhe uoobh jaeh ||
garabavatee kaa naahee Thaau ||
teree garadhan uoopar lavai kaau ||1||
too kaa(n)i garabeh baavalee ||
jaise bhaadhau khoo(n)baraaj too tis te kharee utaavalee ||1|| rahaau ||
jaise kura(n)k nahee paio bhedh ||
tan suga(n)dh ddooddai pradhes ||
ap tan kaa jo kare beechaar ||
tis nahee jamaka(n)kar kare khuaar ||2||
putr kalatr kaa kareh aha(n)kaar ||
Thaakur lekhaa maganahaar ||
feRe kaa dhukh sahai jeeau ||
paachhe kiseh pukaareh peeau peeau ||3||
saadhoo kee jau leh oT ||
tere miTeh paap sabh koT koT ||
keh ravidhaas juo japai naam ||
tis jaat na janam na jon kaam ||4||1||
basa(n)t kabeer jeeau
ikOankaar satigur prasaadh ||
sureh kee jaisee teree chaal ||
teree poo(n)chhaT uoopar jhamak baal ||1||
eis ghar meh hai su too ddoo(n)dd khaeh ||
aaur kis hee ke too mat hee jaeh ||1|| rahaau ||
chaakee chaaTeh choon khaeh ||
chaakee kaa cheetharaa kahaa(n) lai jaeh ||2||
chheeke par teree bahut ddeeTh ||
mat lakaree soTaa teree parai peeTh ||3||
keh kabeer bhog bhale keen ||
mat kouoo maarai iee(n)T ddem ||4||1||