ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥
ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
ਸਾਰਗ ਮਹਲਾ ੧ ॥
ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥
ਸਾਰਗ ਮਹਲਾ ੧ ॥
ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
raag saarag chaupadhe mahalaa pehilaa ghar pehilaa
ikOankaar sat naam karataa purakh nirabhau niravair akaal moorat ajoonee saibha(n) gur prasaadh ||
apune Thaakur kee hau cheree ||
charan gahe jagajeevan prabh ke haumai maar niberee ||1|| rahaau ||
pooran param jot paramesar preetam praan hamaare ||
mohan moh leeaa man meraa samajhas sabadh beechaare ||1||
manmukh heen hochhee mat jhooThee man tan peer sareere ||
jab kee raam ra(n)geelai raatee raam japat man dheere ||2||
haumai chhodd bhiee bairaagan tab saachee surat samaanee ||
akul nira(n)jan siau man maaniaa bisaree laaj luokaanee ||3||
bhoor bhavikh naahee tum jaise mere preetam praan adhaaraa ||
har kai naam ratee sohaagan naanak raam bhataaraa ||4||1||
saarag mahalaa pehilaa ||
har bin kiau raheeaai dhukh biaapai ||
jihavaa saadh na feekee ras bin bin prabh kaal sa(n)taapai ||1|| rahaau ||
jab lag dharas na parasai preetam tab lag bhookh piaasee ||
dharasan dhekhat hee man maaniaa jal ras kamal bigaasee ||1||
uoonav ghanahar garajai barasai kokil mor bairaagai ||
taravar birakh biha(n)g bhuia(n)gam ghar pir dhan sohaagai ||2||
kuchil kuroop kunaar kulakhanee pir kaa sahaj na jaaniaa ||
har ras ra(n)g rasan nahee tirapatee dhuramat dhookh samaaniaa ||3||
aai na jaavai naa dhukh paavai naa dhukh dharadh sareere ||
naanak prabh te sahaj suhelee prabh dhekhat hee man dheere ||4||2||
saarag mahalaa pehilaa ||
dhoor naahee mero prabh piaaraa ||
satigur bachan mero man maaniaa har paae praan adhaaraa ||1|| rahaau ||