Sri Guru Granth Sahib

ਅੰਗ ੧੧੯੮

ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥
ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥
ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥
ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥
ਸਾਰੰਗ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥
ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥
ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥
ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥
ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥
ਸਾਰੰਗ ਮਹਲਾ ੪ ॥
ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥
ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥
ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥
ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥
ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥

Ang 1198

ein bidh har mileeaai var kaaman dhan sohaag piaaree ||
jaat baran kul sahasaa chookaa gurmat sabadh beechaaree ||1||
jis man maanai abhimaan na taa kau hi(n)saa lobh visaare ||
sahaj ravai var kaaman pir kee gurmukh ra(n)g savaare ||2||
jaarau aaisee preet kuTa(n)b sanaba(n)dhee maiaa moh pasaaree ||
jis a(n)tar preet raam ras naahee dhubidhaa karam bikaaree ||3||
a(n)tar ratan padhaarath hit kau dhurai na laal piaaree ||
naanak gurmukh naam amolak jug jug a(n)tar dhaaree ||4||3||
saara(n)g mahalaa chauthhaa ghar pehilaa
ikOankaar satigur prasaadh ||
har ke sa(n)t janaa kee ham dhoor ||
mil satasa(n)gat param padh paiaa aatam raam rahiaa bharapoor ||1|| rahaau ||
satigur sa(n)t milai saa(n)t paieeaai kilavikh dhukh kaaTe sabh dhoor ||
aatam jot bhiee parafoolit purakh nira(n)jan dhekhiaa hajoor ||1||
vaddai bhaag satasa(n)gat paiee har har naam rahiaa bharapoor ||
aThasaTh teerath majan keeaa satasa(n)gat pag naae dhoor ||2||
dhuramat bikaar maleen mat hochhee hiradhaa kusudh laagaa moh koor ||
bin karamaa kiau sa(n)gat paieeaai haumai biaap rahiaa man jhoor ||3||
hoh dhiaal kirapaa kar har jee maagau satasa(n)gat pag dhoor ||
naanak sa(n)t milai har paieeaai jan har bheTiaa raam hajoor ||4||1||
saara(n)g mahalaa chauthhaa ||
gobi(n)dh charanan kau balihaaree ||
bhavajal jagat na jaiee taranaa jap har har paar utaaree ||1|| rahaau ||
hiradhai prateet banee prabh keree sevaa surat beechaaree ||
anadhin raam naam jap hiradhai sarab kalaa gunakaaree ||1||
prabh agam agochar raviaa srab Thaiee man tan alakh apaaree ||
gur kirapaal bhe tab paiaa hiradhai alakh lakhaaree ||2||
a(n)tar har naam sarab dharaneedhar saakat kau dhoor bhiaa aha(n)kaaree ||
tirasanaa jalat na kabahoo boojheh jooaai baajee haaree ||3||
uooThat baiThat har gun gaaveh gur ki(n)chat kirapaa dhaaree ||
naanak jin kau nadhar bhiee hai tin kee paij savaaree ||4||2||