Sri Guru Granth Sahib

ਅੰਗ ੧੧੯੯

ਸਾਰਗ ਮਹਲਾ ੪ ॥
ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥
ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥
ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨੑਿਆ ਓਇ ਪਾਵਹਿ ਮੋਖ ਦੁਆਰੇ ॥੨॥
ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥
ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥ ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥
ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥
ਸਾਰਗ ਮਹਲਾ ੪ ॥
ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥
ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥
ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥
ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥
ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥
ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥
ਸਾਰਗ ਮਹਲਾ ੪ ॥
ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥
ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥
ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥
ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥

Ang 1199

saarag mahalaa chauthhaa ||
har har a(n)mirat naam dheh piaare ||
jin uoopar gurmukh man maaniaa tin ke kaaj savaare ||1|| rahaau ||
jo jan dheen bhe gur aagai tin ke dhookh nivaare ||
anadhin bhagat kareh gur aagai gur kai sabadh savaare ||1||
hiradhai naam a(n)mirat ras rasanaa ras gaaveh ras beechaare ||
gur parasaadh a(n)mirat ras cheeni(h)aa oi paaveh mokh dhuaare ||2||
satigur purakh achal achalaa mat jis dhiraRataa naam adhaare ||
tis aagai jeeau dhevau apunaa hau satigur kai balihaare ||3||
manmukh bhram dhoojai bhai laage a(n)tar agiaan gubaare ||
satigur dhaataa nadhar na aavai naa uravaar na paare ||4||
sarabe ghaT ghaT raviaa suaamee sarab kalaa kal dhaare ||
naanak dhaasan dhaas kahat hai kar kirapaa leh ubaare ||5||3||
saarag mahalaa chauthhaa ||
gobidh kee aaisee kaar kamai ||
jo kichh kare su sat kar maanahu gurmukh naam rahahu liv lai ||1|| rahaau ||
gobidh preet lagee at meeThee avar visar sabh jai ||
anadhin rahas bhiaa man maaniaa jotee jot milai ||1||
jab gun gai tab hee man tirapatai saa(n)t vasai man aai ||
gur kirapaal bhe tab paiaa har charanee chit lai ||2||
mat pragaas bhiee har dhiaaiaa giaan tat liv lai ||
a(n)tar jot pragaTee man maaniaa har sahaj samaadh lagai ||3||
hiradhai kapaT nit kapaT kamaaveh mukhahu har har sunai ||
a(n)tar lobh mahaa gubaaraa tuh kooTai dhukh khai ||4||
jab suprasa(n)n bhe prabh mere gurmukh parachaa lai ||
naanak naam nira(n)jan paiaa naam japat sukh pai ||5||4||
saarag mahalaa chauthhaa ||
meraa man raam naam man maanee ||
merai heearai satigur preet lagaiee man har har kathaa sukhaanee ||1|| rahaau ||
dheen dhiaal hovahu jan uoopar jan dhevahu akath kahaanee ||
sa(n)t janaa mil har ras paiaa har man tan meeTh lagaanee ||1||
har kai ra(n)g rate bairaagee jin(h) gurmat naam pachhaanee ||
purakhai purakh miliaa sukh paiaa sabh chookee aavan jaanee ||2||
nainee birahu dhekhaa prabh suaamee rasanaa naam vakhaanee ||