ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥
ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥
ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥
ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥
ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥
ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥
ਮਾਝ ਮਹਲਾ ੩ ॥
ਵਰਨ ਰੂਪ ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥
ਸਭ ਏਕਾ ਜੋਤਿ ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥
ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥
ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥
ਮਾਇਆ ਮਹਿ ਫਿਰਿ ਚਿਤੁ ਨ ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥
ਸਚੁ ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥
ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥
ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ ਹੋਈ ॥
manasaa maar sach samaanee ||
ein man ddeeThee sabh aavan jaanee ||
satigur seve sadhaa man nihachal nij ghar vaasaa paavaniaa ||3||
gur kai sabadh ridhai dhikhaiaa ||
maiaa moh sabadh jalaiaa ||
sacho sachaa vekh saalaahee gur sabadhee sach paavaniaa ||4||
jo sach raate tin sachee liv laagee ||
har naam samaaleh se vaddabhaagee ||
sachai sabadh aap milaae satasa(n)gat sach gun gaavaniaa ||5||
lekhaa paReeaai je lekhe vich hovai ||
oh agam agochar sabadh sudh hovai ||
anadhin sach sabadh saalaahee hor koi na keemat paavaniaa ||6||
paR paR thaake saa(n)t na aaiee ||
tirasanaa jaale sudh na kaiee ||
bikh bihaajheh bikh moh piaase kooR bol bikh khaavaniaa ||7||
gur parasaadhee eko jaanaa ||
dhoojaa maar man sach samaanaa ||
naanak eko naam varatai man a(n)tar gur parasaadhee paavaniaa ||8||17||18||
maajh mahalaa teejaa ||
varan roop varateh sabh tere ||
mar mar ja(n)meh fer paveh ghanere ||
too(n) eko nihachal agam apaaraa gurmatee boojh bujhaavaniaa ||1||
hau vaaree jeeau vaaree raam naam ma(n)n vasaavaniaa ||
tis roop na rekhiaa varan na koiee gurmatee aap bujhaavaniaa ||1|| rahaau ||
sabh ekaa jot jaanai je koiee ||
satigur seviaai paragaT hoiee ||
gupat paragaT varatai sabh thaiee jotee jot milaavaniaa ||2||
tisanaa agan jalai sa(n)saaraa ||
lobh abhimaan bahut aha(n)kaaraa ||
mar mar janamai pat gavaae apanee birathaa janam gavaavaniaa ||3||
gur kaa sabadh ko viralaa boojhai ||
aap maare taa tirabhavan soojhai ||
fir oh marai na maranaa hovai sahaje sach samaavaniaa ||4||
maiaa meh fir chit na laae ||
gur kai sabadh sadh rahai samaae ||
sach salaahe sabh ghaT a(n)tar sacho sach suhaavaniaa ||5||
sach saalaahee sadhaa hajoore ||
gur kai sabadh rahiaa bharapoore ||
gur parasaadhee sach nadharee aavai sache hee sukh paavaniaa ||6||
sach man a(n)dhar rahiaa samai ||
sadhaa sach nihachal aavai na jai ||
sache laagai so man niramal gurmatee sach samaavaniaa ||7||
sach saalaahee avar na koiee ||
jit seviaai sadhaa sukh hoiee ||