Sri Guru Granth Sahib

ਅੰਗ ੧੨੦੦

ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
ਸਾਰਗ ਮਹਲਾ ੪ ॥
ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੁਮ੍ਹ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
ਸਾਰਗ ਮਹਲਾ ੪ ਘਰੁ ੩ ਦੁਪਦਾ
ੴ ਸਤਿਗੁਰ ਪ੍ਰਸਾਦਿ ॥
ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥

Ang 1200

sravanee keeratan sunau dhin raatee hiradhai har har bhaanee ||3||
pa(n)ch janaa gur vasagat aane tau unaman naam lagaanee ||
jan naanak har kirapaa dhaaree har raamai naam samaanee ||4||5||
saarag mahalaa chauthhaa ||
jap man raam naam paRh saar ||
raam naam bin thir nahee koiee hor nihafal sabh bisathaar ||1|| rahaau ||
kiaa leejai kiaa tajeeaai baure jo dheesai so chhaar ||
jis bikhiaa kau tum(h) apunee kar jaanahu saa chhaadd jaahu sir bhaar ||1||
til til pal pal aaudh fun ghaaTai boojh na sakai gavaar ||
so kichh karai j saath na chaalai ih saakat kaa aachaar ||2||
sa(n)t janaa kai sa(n)g mil baure tau paaveh mokh dhuaar ||
bin satasa(n)g sukh kinai na paiaa jai poochhahu bedh beechaar ||3||
raanaa raau sabhai kouoo chaalai jhooTh chhodd jai paasaar ||
naanak sa(n)t sadhaa thir nihachal jin raam naam aadhaar ||4||6||
saarag mahalaa chauthhaa ghar teejaa dhupadhaa
ikOankaar satigur prasaadh ||
kaahe poot jhagarat hau sa(n)g baap ||
jin ke jane baddeere tum hau tin siau jhagarat paap ||1|| rahaau ||
jis dhan kaa tum garab karat hau so dhan kiseh na aap ||
khin meh chhodd jai bikhiaa ras tau laagai pachhutaap ||1||
jo tumare prabh hote suaamee har tin ke jaapahu jaap ||
aupadhes karat naanak jan tum kau jau sunahu tau jai sa(n)taap ||2||1||7||
saarag mahalaa chauthhaa ghar panjavaa dhupadhe paRataal
ikOankaar satigur prasaadh ||
jap man jaga(n)naath jagadheesaro jagajeevano manmohan siau preet laagee mai har har har Tek sabh dhinas sabh raat ||1|| rahaau ||
har kee upamaa anik anik anik gun gaavat suk naaradh brahamaadhik tav gun suaamee ganin na jaat ||
too har bea(n)t too har bea(n)t too har suaamee too aape hee jaaneh aapanee bhaa(n)t ||1||
har kai nikaT nikaT har nikaT hee basate te har ke jan saadhoo har bhagaat ||
te har ke jan har siau ral mile jaise jan naanak salalai salal milaat ||2||1||8||