Sri Guru Granth Sahib

ਅੰਗ ੧੨੦੧

ਸਾਰੰਗ ਮਹਲਾ ੪ ॥
ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥ ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥
ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥ ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
ਸਾਰਗ ਮਹਲਾ ੪ ॥
ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥
ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥
ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥
ਸਾਰਗ ਮਹਲਾ ੪ ॥
ਜਪਿ ਮਨ ਨਿਰਭਉ ॥ ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥
ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥
ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥

Ang 1201

saara(n)g mahalaa chauthhaa ||
jap man narahare narahar suaamee har sagal dhev dhevaa sree raam raam naamaa har preetam moraa ||1|| rahaau ||
jit gireh gun gaavate har ke gun gaavate raam gun gaavate tit gireh vaaje pa(n)ch sabadh vadd bhaag mathoraa ||
tin(h) jan ke sabh paap ge sabh dhokh ge sabh rog ge kaam karodh lobh moh abhimaan ge tin(h) jan ke har maar kadde pa(n)ch choraa ||1||
har raam bolahu har saadhoo har ke jan saadhoo jagadhees japahu man bachan karam har har aaraadhoo har ke jan saadhoo ||
har raam bol har raam bol sabh paap gavaadhoo ||
nit nit jaagaran karahu sadhaa sadhaa aana(n)dh jap jagadheesuoraa ||
man ichhe fal paavahu sabhai fal paavahu dharam arath kaam mokh jan naanak har siau mile har bhagat toraa ||2||2||9||
saarag mahalaa chauthhaa ||
jap man maadho madhusoodhano har sreera(n)go paramesaro sat paramesaro prabh a(n)tarajaamee ||
sabh dhookhan ko ha(n)taa sabh sookhan ko dhaataa har preetam gun gaao ||1|| rahaau ||
har ghaT ghaTe ghaT basataa har jal thale har basataa har thaan thaana(n)tar basataa mai har dhekhan ko chaao ||
koiee aavai sa(n)to har kaa jan sa(n)to meraa preetam jan sa(n)to moh maarag dhikhalaavai ||
tis jan ke hau mal mal dhovaa paao ||1||
har jan kau har miliaa har saradhaa te miliaa gurmukh har miliaa ||
merai man tan aana(n)dh bhe mai dhekhiaa har raao ||
jan naanak kau kirapaa bhiee har kee kirapaa bhiee jagadheesur kirapaa bhiee ||
mai anadhino sadh sadh sadhaa har japiaa har naao ||2||3||10||
saarag mahalaa chauthhaa ||
jap man nirabhau ||
sat sat sadhaa sat ||
niravair akaal moorat ||
aajoonee sa(n)bhau ||
mere man anadhinuo dhiaai nira(n)kaar niraahaaree ||1|| rahaau ||
har dharasan kau har dharasan kau koT koT tetees sidh jatee jogee taT teerath parabhavan karat rahat niraahaaree ||
tin jan kee sevaa thai piee jin(h) kau kirapaal hovat banavaaree ||1||
har ke ho sa(n)t bhale te uootam bhagat bhale jo bhaavat har raam muraaree ||
jin(h) kaa a(n)g karai meraa suaamee tin(h) kee naanak har paij savaaree ||2||4||11||