ਸਾਰਗ ਮਹਲਾ ੪ ਪੜਤਾਲ ॥
ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥
ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥
ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥
ਸਾਰਗ ਮਹਲਾ ੪ ॥
ਜਪਿ ਮਨ ਸਿਰੀ ਰਾਮੁ ॥ ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥
ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥
ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥
ਸਾਰੰਗ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥
ਸਾਰਗ ਮਹਲਾ ੫ ॥
ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥
ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥
saarag mahalaa chauthhaa paRataal ||
jap man govi(n)dh har govi(n)dh gunee nidhaan sabh sirasaT kaa prabho mere man har bol har purakh abinaasee ||1|| rahaau ||
har kaa naam a(n)mrit har har hare so peeaai jis raam piaasee ||
har aap dhiaal dhiaa kar melai jis satiguroo so jan har har a(n)mirat naam chakhaasee ||1||
jo jan seveh sadh sadhaa meraa har hare tin kaa sabh dhookh bharam bhau jaasee ||
jan naanak naam le taa(n) jeevai jiau chaatirak jal peeaai tirapataasee ||2||5||12||
saarag mahalaa chauthhaa ||
jap man siree raam ||
raam ramat raam ||
sat sat raam ||
bolahu bhieeaa sadh raam raam raam rav rahiaa sarabage ||1|| rahaau ||
raam aape aap aape sabh karataa raam aape aap aap sabhat jage ||
jis aap kirapaa kare meraa raam raam raam rai so jan raam naam liv laage ||1||
raam naam kee upamaa dhekhahu har sa(n)tahu jo bhagat janaa(n) kee pat raakhai vich kalijug age ||
jan naanak kaa a(n)g keeaa merai raam rai dhusaman dhookh ge sabh bhage ||2||6||13||
saara(n)g mahalaa panjavaa chaupadhe ghar pehilaa
ikOankaar satigur prasaadh ||
satigur moorat kau bal jaau ||
a(n)tar piaas chaatirak jiau jal kee safal dharasan kadh paa(n)au ||1|| rahaau ||
anaathaa ko naath sarab pratipaalak bhagat vachhal har naau ||
jaa kau koi na raakhai praanee tis too dheh asaraau ||1||
nidhariaa dhar nigatiaa gat nithaaviaa too thaau ||
dheh dhis jaa(n)au tahaa(n) too sa(n)ge teree keerat karam kamaau ||2||
ekas te laakh laakh te ekaa teree gat mit keh na sakaau ||
too bea(n)t teree mit nahee paieeaai sabh tero khel dhikhaau ||3||
saadhan kaa sa(n)g saadh siau gosaT har saadhan siau liv laau ||
jan naanak paiaa hai gurmat har dheh dharas man chaau ||4||1||
saarag mahalaa panjavaa ||
har jeeau a(n)tarajaamee jaan ||
karat buraiee maanukh te chhapaiee saakhee bhoot pavaan ||1|| rahaau ||
baisanau naam karat khaT karamaa a(n)tar lobh jooThaan ||
sa(n)t sabhaa kee ni(n)dhaa karate ddoobe sabh agiaan ||1||