ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥
ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥ ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥
ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥ ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥
ਸਾਰਗ ਮਹਲਾ ੫ ॥
ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥
ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥
ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥
ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥
ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
ਸਾਰਗ ਮਹਲਾ ੫ ॥
ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥
ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥
ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥
ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥ ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥
ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥
ਸਾਰਗ ਮਹਲਾ ੫ ॥
ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥
charanee chalau maarag Thaakur kai rasanaa har gun gaae ||2||
dhekhio dhirasaT sarab ma(n)gal roop ulaTee sa(n)t karaae ||
paio laal amol naam har chhodd na katahoo jaae ||3||
kavan upamaa kaun baddaiee kiaa gun kahau reejhaae ||
hot kirapaal dheen dhiaa prabh jan naanak dhaas dhasaae ||4||8||
saarag mahalaa panjavaa ||
oui sukh kaa siau baran sunaavat ||
anadh binodh pekh prabh dharasan man ma(n)gal gun gaavat ||1|| rahaau ||
bisam bhiee pekh bisamaadhee poor rahe kirapaavat ||
peeo a(n)mirat naam amolak jiau chaakh goo(n)gaa musakaavat ||1||
jaise pavan ba(n)dh kar raakhio boojh na aavat jaavat ||
jaa kau ridhai pragaas bhio har uaa kee kahee na jai kahaavat ||2||
aan upaav jete kichh kahe’eeh tete seekhe paavat ||
achi(n)t laal gireh bheetar pragaTio agam jaise parakhaavat ||3||
niragun nira(n)kaar abinaasee atulo tulio na jaavat ||
kahu naanak ajar jin jariaa tis hee kau ban aavat ||4||9||
saarag mahalaa panjavaa ||
bikhiee dhin rain iv hee gudhaarai ||
gobi(n)dh na bhajai aha(n)budh maataa janam jooaai jiau haarai ||1|| rahaau ||
naam amolaa preet na tis siau par ni(n)dhaa hitakaarai ||
chhaapar baa(n)dh savaarai tiran ko dhuaarai paavak jaarai ||1||
kaalar poT uThaavai moo(n)ddeh a(n)mrit man te ddaarai ||
oddai basatr kaajar meh pariaa bahur bahur fir jhaarai ||2||
kaaTai pedd ddaal par Thaaddau khai khai musakaarai ||
girio jai rasaatal pario chhiTee chhiTee sir bhaarai ||3||
niravairai sa(n)g vair rachaae pahuch na sakai gavaarai ||
kahu naanak sa(n)tan kaa raakhaa paarabraham nira(n)kaarai ||4||10||
saarag mahalaa panjavaa ||
avar sabh bhoole bhramat na jaaniaa ||
ek sudhaakhar jaa kai hiradhai vasiaa tin bedheh tat pachhaaniaa ||1|| rahaau ||
paravirat maarag jetaa kichh hoieeaai tetaa log pachaaraa ||
jau lau ridhai nahee paragaasaa tau lau a(n)dh a(n)dhaaraa ||1||
jaise dharatee saadhai bahu bidh bin beejai nahee jaa(n)mai ||
raam naam bin mukat na hoiee hai tuTai naahee abhimaanai ||2||
neer bilovai at sram paavai nainoo kaise reesai ||
bin gur bheTe mukat na kaahoo milat nahee jagadheesai ||3||