ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥
ਮਾਝ ਮਹਲਾ ੩ ॥
ਨਿਰਮਲ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥
ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥
ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥
ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥
ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥
ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥
ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥
ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥
ਮਾਝ ਮਹਲਾ ੩ ॥
ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥
ਗੋਬਿਦੁ ਗਾਵਹਿ ਸਹਜਿ ਸੁਭਾਏ ॥ ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥੨॥
ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥
ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ ਜੋਹਿਆ ਜਮਕਾਲੇ ॥
naanak naam rate veechaaree sacho sach kamaavaniaa ||8||18||19||
maajh mahalaa teejaa ||
niramal sabadh niramal hai baanee ||
niramal jot sabh maeh samaanee ||
niramal baanee har saalaahee jap har niramal mail gavaavaniaa ||1||
hau vaaree jeeau vaaree sukhadhaataa ma(n)n vasaavaniaa ||
har niramal gur sabadh salaahee sabadho sun tisaa miTaavaniaa ||1|| rahaau ||
niramal naam vasiaa man aae ||
man tan niramal maiaa moh gavaae ||
niramal gun gaavai nit saache ke niramal naadh vajaavaniaa ||2||
niramal a(n)mrit gur te paiaa ||
vichahu aap muaa tithai moh na maiaa ||
niramal giaan dhiaan at niramal niramal baanee ma(n)n vasaavaniaa ||3||
jo niramal seve su niramal hovai ||
haumai mail gur sabadhe dhovai ||
niramal vaajai anahadh dhun baanee dhar sachai sobhaa paavaniaa ||4||
niramal te sabh niramal hovai ||
niramal manooaa har sabadh parovai ||
niramal naam lage baddabhaagee niramal naam suhaavaniaa ||5||
so niramal jo sabadhe sohai ||
niramal naam man tan mohai ||
sach naam mal kadhe na laagai mukh uoojal sach karaavaniaa ||6||
man mailaa hai dhoojai bhai ||
mailaa chaukaa mailai thai ||
mailaa khai fir mail vadhaae manmukh mail dhukh paavaniaa ||7||
maile niramal sabh hukam sabaae ||
se niramal jo har saache bhaae ||
naanak naam vasai man a(n)tar gurmukh mail chukaavaniaa ||8||19||20||
maajh mahalaa teejaa ||
govi(n)dh uoojal uoojal ha(n)saa ||
man baanee niramal meree manasaa ||
man uoojal sadhaa mukh soheh at uoojal naam dhiaavaniaa ||1||
hau vaaree jeeau vaaree gobi(n)dh gun gaavaniaa ||
gobidh gobidh kahai dhin raatee gobidh gun sabadh sunaavaniaa ||1|| rahaau ||
gobidh gaaveh sahaj subhaae ||
gur kai bhai uoojal haumai mal jaae ||
sadhaa ana(n)dh raheh bhagat kareh dhin raatee sun gobidh gun gaavaniaa ||2||
manooaa naachai bhagat dhiraRaae ||
gur kai sabadh manai man milaae ||
sachaa taal poore maiaa moh chukaae sabadhe nirat karaavaniaa ||3||
uoochaa kooke taneh pachhaaRe ||
maiaa moh johiaa jamakaale ||