ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥
ਸਾਰਗ ਮਹਲਾ ੫ ॥
ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
ਤੁਮ ਹੀ ਨਾਇਕ ਤੁਮ੍ਹ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
ਸਾਰਗ ਮਹਲਾ ੫ ॥
ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥
ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥
ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥
ਸਾਰਗ ਮਹਲਾ ੫ ॥
ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥
ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥
ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥
ਸਾਰਗ ਮਹਲਾ ੫ ॥
ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥
ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥
ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥
ਸਾਰਗ ਮਹਲਾ ੫ ॥
ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥
ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥
ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥
gun nidhaan manmohan laalan sukhadhaiee sarabaa(n)gai ||
gur naanak prabh paeh paThaio milahu sakhaa gal laagai ||2||5||28||
saarag mahalaa panjavaa ||
ab moro Thaakur siau man maanaa(n) ||
saadh kirapaal dhiaal bhe hai ih chhedhio dhusaT bigaanaa ||1|| rahaau ||
tum hee su(n)dhar tumeh siaane tum hee sughar sujaanaa ||
sagal jog ar giaan dhiaan ik nimakh na keemat jaanaa(n) ||1||
tum hee naik tum(h)h chhatrapat tum poor rahe bhagavaanaa ||
paavau dhaan sa(n)t sevaa har naanak sadh kurabaanaa(n) ||2||6||29||
saarag mahalaa panjavaa ||
merai man cheet aae pria ra(n)gaa ||
bisario dha(n)dh ba(n)dh maiaa ko rajan sabaiee ja(n)gaa ||1|| rahaau ||
har sevau har ridhai basaavau har paiaa satasa(n)gaa ||
aaiso milio manohar preetam sukh paae mukh ma(n)gaa ||1||
priau apanaa gur bas kar dheenaa bhogau bhog nisa(n)gaa ||
nirabhau bhe naanak bhau miTiaa har paio paaTha(n)gaa ||2||7||30||
saarag mahalaa panjavaa ||
har jeeau ke dharasan kau kurabaanee ||
bachan naadh mere sravanahu poore dhehaa pria a(n)k samaanee ||1|| rahaau ||
chhooTar te gur keeiee suohaagan har paio sughaR sujaanee ||
jeh ghar meh baisan nahee paavat so thaan milio baasaanee ||1||
aun(h) kai bas aaio bhagat bachhal jin raakhee aan sa(n)taanee ||
kahu naanak har sa(n)g man maaniaa sabh chookee kaan luokaanee ||2||8||31||
saarag mahalaa panjavaa ||
ab mero pa(n)chaa te sa(n)g tooTaa ||
dharasan dhekh bhe man aanadh gur kirapaa te chhooTaa ||1|| rahaau ||
bikham thaan bahut bahu dhareeaa anik raakh soorooTaa ||
bikham gaarh kar pahuchai naahee sa(n)t saanath bhe looTaa ||1||
bahut khajaane merai paalai pariaa amol laal aakhooTaa ||
jan naanak prabh kirapaa dhaaree tau man meh har ras ghooTaa ||2||9||32||
saarag mahalaa panjavaa ||
ab mero Thaakur siau man leenaa ||
praan dhaan gur poorai dheeaa urajhaio jiau jal meenaa ||1|| rahaau ||
kaam karodh lobh madh matasar ieh arap sagal dhaan keenaa ||
ma(n)tr dhiraRai har aaukhadh gur dheeo tau milio sagal prabeenaa ||1||
girahu teraa too Thaakur meraa gur hau khoiee prabh dheenaa ||