ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥
ਗੁਰਮੁਖਿ ਭਗਤਿ ਜਾ ਆਪਿ ਕਰਾਏ ॥ ਤਨੁ ਮਨੁ ਰਾਤਾ ਸਹਜਿ ਸੁਭਾਏ ॥ ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥
ਬਹੁ ਤਾਲ ਪੂਰੇ ਵਾਜੇ ਵਜਾਏ ॥ ਨਾ ਕੋ ਸੁਣੇ ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥
ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥
ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥ ਹੋਰਤੁ ਭਗਤਿ ਨ ਪਾਏ ਕੋਈ ॥ ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥
ਮਾਝ ਮਹਲਾ ੩ ॥
ਸਚਾ ਸੇਵੀ ਸਚੁ ਸਾਲਾਹੀ ॥ ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥
ਸਭੁ ਕੋ ਤੇਰਾ ਭਗਤੁ ਕਹਾਏ ॥ ਸੇਈ ਭਗਤ ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥
ਸਭੁ ਕੋ ਸਚੇ ਹਰਿ ਜੀਉ ਤੇਰਾ ॥ ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥
ਗੁਰਮਤੀ ਹਰਿ ਮੰਨਿ ਵਸਾਇਆ ॥ ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥
ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥
ਤੂੰ ਦਇਆਲੁ ਸਦਾ ਸੁਖਦਾਤਾ ॥ ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥
ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥
ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥
ਮਾਝ ਮਹਲਾ ੩ ॥
ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥
maiaa moh is maneh nachaae a(n)tar kapaT dhukh paavaniaa ||4||
gurmukh bhagat jaa aap karaae ||
tan man raataa sahaj subhaae ||
baanee vajai sabadh vajaae gurmukh bhagat thai paavaniaa ||5||
bahu taal poore vaaje vajaae ||
naa ko sune na ma(n)n vasaae ||
maiaa kaaran piR ba(n)dh naachai dhoojai bhai dhukh paavaniaa ||6||
jis a(n)tar preet lagai so mukataa ||
ei(n)dhree vas sach sa(n)jam jugataa ||
gur kai sabadh sadhaa har dhiaae ehaa bhagat har bhaavaniaa ||7||
gurmukh bhagat jug chaare hoiee ||
horat bhagat na paae koiee ||
naanak naam gur bhagatee paieeaai gur charanee chit laavaniaa ||8||20||21||
maajh mahalaa teejaa ||
sachaa sevee sach saalaahee ||
sachai nai dhukh kab hee naahee ||
sukhadhaataa sevan sukh pain gurmat ma(n)n vasaavaniaa ||1||
hau vaaree jeeau vaaree sukh sahaj samaadh lagaavaniaa ||
jo har seveh se sadhaa soheh sobhaa surat suhaavaniaa ||1|| rahaau ||
sabh ko teraa bhagat kahaae ||
seiee bhagat terai man bhaae ||
sach baanee tudhai saalaahan ra(n)g raate bhagat karaavaniaa ||2||
sabh ko sache har jeeau teraa ||
gurmukh milai taa chookai feraa ||
jaa tudh bhaavai taa nai rachaaveh too(n) aape naau japaavaniaa ||3||
gurmatee har ma(n)n vasaiaa ||
harakh sog sabh moh gavaiaa ||
eikas siau liv laagee sadh hee har naam ma(n)n vasaavaniaa ||4||
bhagat ra(n)g raate sadhaa terai chaae ||
nau nidh naam vasiaa man aae ||
poorai bhaag satigur paiaa sabadhe mel milaavaniaa ||5||
too(n) dhiaal sadhaa sukhadhaataa ||
too(n) aape meleh gurmukh jaataa ||
too(n) aape dheveh naam vaddaiee naam rate sukh paavaniaa ||6||
sadhaa sadhaa saache tudh saalaahee ||
gurmukh jaataa dhoojaa ko naahee ||
ekas siau man rahiaa samaae man ma(n)niaai maneh milaavaniaa ||7||
gurmukh hovai so saalaahe ||
saache Thaakur veparavaahe ||
naanak naam vasai man a(n)tar gur sabadhee har melaavaniaa ||8||21||22||
maajh mahalaa teejaa ||
tere bhagat soheh saachai dharabaare ||
gur kai sabadh naam savaare ||
sadhaa ana(n)dh raheh dhin raatee gun keh gunee samaavaniaa ||1||