Sri Guru Granth Sahib

ਅੰਗ ੧੨੨੭

ਸਾਰਗ ਮਹਲਾ ੫ ॥
ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥
ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥
ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥
ਸਾਰਗ ਮਹਲਾ ੫ ॥
ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥
ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥
ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥
ਸਾਰਗ ਮਹਲਾ ੫ ॥
ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥
ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥
ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥
ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥
ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥
ਸਾਰਗ ਮਹਲਾ ੫ ॥
ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥
ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥
ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥
ਸਾਰਗ ਮਹਲਾ ੫ ॥
ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥

Ang 1227

saarag mahalaa panjavaa ||
maiee ree maatee charan samooh ||
ekas bin hau aan na jaanau dhuteeaa bhaau sabh looh ||1|| rahaau ||
tiaag guopaal avar jo karanaa te bikhiaa ke khooh ||
dharas piaas meraa man mohio kaaddee narak te dhooh ||1||
sa(n)t prasaadh milio sukhadhaataa binasee haumai hooh ||
raam ra(n)g raate dhaas naanak maulio man tan jooh ||2||95||118||
saarag mahalaa panjavaa ||
binase kaach ke biauhaar ||
raam bhaj mil saadhasa(n)gat ihai jag meh saar ||1|| rahaau ||
e’eet uoot na ddol katahoo naam hiradhai dhaar ||
gur charan bohith milio bhaagee utario sa(n)saar ||1||
jal thal maheeal poor rahio sarab naath apaar ||
har naam a(n)mrit peeau naanak aan ras sabh khaar ||2||96||119||
saarag mahalaa panjavaa ||
taa te karan palaeh kare ||
mahaa bikaar moh madh maatau simarat naeh hare ||1|| rahaau ||
saadhasa(n)g japate naarain tin ke dhokh jare ||
safal dheh dha(n)n oi janame prabh kai sa(n)g rale ||1||
chaar padhaarath asaT dhasaa sidh sabh uoopar saadh bhale ||
naanak dhaas dhoor jan baa(n)chhai udhareh laag pale ||2||97||120||
saarag mahalaa panjavaa ||
har ke naam ke jan kaa(n)khee ||
man tan bachan ehee sukh chaahat prabh dharas dhekheh kab aakhee ||1|| rahaau ||
too bea(n)t paarabraham suaamee gat teree jai na laakhee ||
charan kamal preet man bedhiaa kar sarabas a(n)tar raakhee ||1||
bedh puraan simirat saadhoo jan ieh baanee rasanaa bhaakhee ||
jap raam naam naanak nisatareeaai hor dhuteeaa birathee saakhee ||2||98||121||
saarag mahalaa panjavaa ||
maakhee raam kee too maakhee ||
jeh dhuraga(n)dh tahaa too baiseh mahaa bikhiaa madh chaakhee ||1|| rahaau ||
kiteh asathaan too Tikan na paaveh ieh bidh dhekhee aakhee ||
sa(n)taa bin tai koi na chhaaddiaa sa(n)t pare gobidh kee paakhee ||1||
jeea ja(n)t sagale tai mohe bin sa(n)taa kinai na laakhee ||
naanak dhaas har keeratan raataa sabadh surat sach saakhee ||2||99||122||
saarag mahalaa panjavaa ||
maiee ree kaaTee jam kee faas ||
har har japat sarab sukh paae beeche grasat udhaas ||1|| rahaau ||