Sri Guru Granth Sahib

ਅੰਗ ੧੨੨੮

ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥
ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥
ਸਾਰਗ ਮਹਲਾ ੫ ॥
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥
ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥
ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
ਸਾਰਗ ਮਹਲਾ ੫ ॥
ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥
ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥
ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥
ਸਾਰਗ ਮਹਲਾ ੫ ॥
ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥
ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥
ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
ਸਾਰਗ ਮਹਲਾ ੫ ॥
ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥
ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥
ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
ਸਾਰਗ ਮਹਲਾ ੫ ॥
ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥
ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥
ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥

Ang 1228

kar kirapaa leene kar apune upajee dharas piaas ||
sa(n)tasa(n)g mil har gun gaae binasee dhuteeaa aas ||1||
mahaa udhiaan aTavee te kaadde maarag sa(n)t kahio ||
dhekhat dharas paap sabh naase har naanak ratan lahio ||2||100||123||
saarag mahalaa panjavaa ||
maiee ree ario prem kee khor ||
dharasan ruchit piaas man su(n)dhar sakat na koiee tor ||1|| rahaau ||
praan maan pat pit sut ba(n)dhap har sarabas dhan mor ||
dhirag sareer asat bisaTaa kiram bin har jaanat hor ||1||
bhio kirapaal dheen dhukh bha(n)jan paraa poorabalaa jor ||
naanak saran kirapaa nidh saagar binasio aan nihor ||2||101||124||
saarag mahalaa panjavaa ||
neekee raam kee dhun soi ||
charan kamal anoop suaamee japat saadhoo hoi ||1|| rahaau ||
chitavataa gopaal dharasan kalamalaa kadd dhoi ||
janam maran bikaar a(n)kur har kaaT chhaadde khoi ||1||
paraa poorab jiseh likhiaa biralaa paae koi ||
ravan gun gopaal karate naanakaa sach joi ||2||102||125||
saarag mahalaa panjavaa ||
har ke naam kee mat saar ||
har bisaar ju aan raacheh mithan sabh bisathaar ||1|| rahaau ||
saadhasa(n)gam bhaj suaamee paap hovat khaar ||
charanaarabi(n)dh basai hiradhai bahur janam na maar ||1||
kar anugreh raakh leene ek naam adhaar ||
dhin rain simarat sadhaa naanak mukh uoojal dharabaar ||2||103||126||
saarag mahalaa panjavaa ||
maanee too(n) raam kai dhar maanee ||
saadhasa(n)g mil har gun gaae binasee sabh abhimaanee ||1|| rahaau ||
dhaar anugrahu apanee kar leenee gurmukh poor giaanee ||
sarab sookh aana(n)dh ghanere Thaakur dharas dhiaanee ||1||
nikaT varatan saa sadhaa suhaagan dheh dhis saiee jaanee ||
pria ra(n)g ra(n)g ratee naarain naanak tis kurabaanee ||2||104||127||
saarag mahalaa panjavaa ||
tua charan aasaro iees ||
tumeh pachhaanoo saak tumeh sa(n)g raakhanahaar tumai jagadhees || rahaau ||
too hamaro ham tumare kaheeaai it ut tum hee raakhe ||
too bea(n)t apara(n)par suaamee gur kirapaa koiee laakhai ||1||
bin bakane bin kahan kahaavan a(n)tarajaamee jaanai ||
jaa kau mel le prabh naanak se jan dharageh maane ||2||105||128||