ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥
ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥
ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥
ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥
ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥
ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥
ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥
ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥
ਮਾਝ ਮਹਲਾ ੩ ॥
ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥
ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥
ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥
ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥
hau vaaree jeeau vaaree naam sun ma(n)n vasaavaniaa ||
har jeeau sachaa uoocho uoochaa haumai maar milaavaniaa ||1|| rahaau ||
har jeeau saachaa saachee naiee ||
gur parasaadhee kisai milaiee ||
gur sabadh mileh se vichhuReh naahee sahaje sach samaavaniaa ||2||
tujh te baahar kachhoo na hoi ||
too(n) kar kar vekheh jaaneh soi ||
aape kare karaae karataa gurmat aap milaavaniaa ||3||
kaaman gunava(n)tee har paae ||
bhai bhai seegaar banaae ||
satigur sev sadhaa sohaagan sach upadhes samaavaniaa ||4||
sabadh visaaran tinaa Thaur na Thaau ||
bhram bhoole jiau su(n)n(j)ai ghar kaau ||
halat palat tinee dhovai gavaae dhukhe dhukh vihaavaniaa ||5||
likhadhiaa likhadhiaa kaagadh mas khoiee ||
dhoojai bhai sukh paae na koiee ||
kooR likheh tai kooR kamaaveh jal jaaveh kooR chit laavaniaa ||6||
gurmukh sacho sach likheh veechaar ||
se jan sache paaveh mokh dhuaar ||
sach kaagadh kalam masavaanee sach likh sach samaavaniaa ||7||
meraa prabh a(n)tar baiThaa vekhai ||
gur parasaadhee milai soiee jan lekhai ||
naanak naam milai vaddiaaiee poore gur te paavaniaa ||8||22||23||
maajh mahalaa teejaa ||
aatam raam paragaas gur te hovai ||
haumai mail laagee gur sabadhee khovai ||
man niramal anadhin bhagatee raataa bhagat kare har paavaniaa ||1||
hau vaaree jeeau vaaree aap bhagat karan avaraa bhagat karaavaniaa ||
tinaa bhagat janaa kau sadh namasakaar keejai jo anadhin har gun gaavaniaa ||1|| rahaau ||
aape karataa kaaran karaae ||
jit bhaavai tit kaarai laae ||
poorai bhaag gur sevaa hovai gur sevaa te sukh paavaniaa ||2||
mar mar jeevai taa kichh paae ||
gur parasaadhee har ma(n)n vasaae ||
sadhaa mukat har ma(n)n vasaae sahaje sahaj samaavaniaa ||3||
bahu karam kamaavai mukat na paae ||
dhesa(n)tar bhavai dhoojai bhai khuaae ||
birathaa janam gavaiaa kapaTee bin sabadhai dhukh paavaniaa ||4||
dhaavat raakhai Thaak rahaae ||
gur parasaadhee param padh paae ||
satigur aape mel milaae mil preetam sukh paavaniaa ||5||