ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥
ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥
ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥
ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥
ਪੰਡਿਤ ਪੜ੍ਹ੍ਹਿ ਪੜ੍ਹ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥
ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥
ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥
ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥
ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥
ਸਾਰਗ ਮਹਲਾ ੩ ॥
ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥
ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥
ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥
ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥
ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥
ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥
ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥
ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥
janam janam ke kilavikh bhau bha(n)jan gurmukh eko ddeeThaa ||1|| rahaau ||
koT koTa(n)tar ke paap binaasan har saachaa man bhaiaa ||
har bin avar na soojhai dhoojaa satigur ek bujhaiaa ||1||
prem padhaarath jin ghaT vasiaa sahaje rahe samaiee ||
sabadh rate se ra(n)g chaloole raate sahaj subhaiee ||2||
rasanaa sabadh veechaar ras raatee laal bhiee ra(n)g laiee ||
raam naam nihakeval jaaniaa man tirapatiaa saa(n)t aaiee ||3||
pa(n)ddit paRi(h) paRi(h) monee sabh thaake bhram bhekh thake bhekhadhaaree ||
gur parasaadh nira(n)jan paiaa saachai sabadh veechaaree ||4||
aavaa gaun nivaar sach raate saach sabadh man bhaiaa ||
satigur sev sadhaa sukh paieeaai jin vichahu aap gavaiaa ||5||
saachai sabadh sahaj dhun upajai man saachai liv laiee ||
agam agochar naam nira(n)jan gurmukh ma(n)n vasaiee ||6||
ekas meh sabh jagato varatai viralaa ek pachhaanai ||
sabadh marai taa sabh kichh soojhai anadhin eko jaanai ||7||
jis no nadhar kare soiee jan boojhai hor kahanaa kathan na jaiee ||
naanak naam rate sadhaa bairaagee ek sabadh liv laiee ||8||2||
saarag mahalaa teejaa ||
man mere har kee akath kahaanee ||
har nadhar kare soiee jan paae gurmukh viralai jaanee ||1|| rahaau ||
har gahir ga(n)bheer gunee gaheer gur kai sabadh pachhaaniaa ||
bahu bidh karam kareh bhai dhoojai bin sabadhai bauraaniaa ||1||
har naam naavai soiee jan niramal fir mailaa mool na hoiee ||
naam binaa sabh jag hai mailaa dhoojai bharam pat khoiee ||2||
kiaa dhiraRaa(n) kiaa sa(n)greh tiaagee mai taa boojh na paiee ||
hoh dhiaal kirapaa kar har jeeau naamo hoi sakhaiee ||3||
sachaa sach dhaataa karam bidhaataa jis bhaavai tis nai laae ||
guroo dhuaarai soiee boojhai jis no aap bujhaae ||4||
dhekh bisamaadh ih man nahee chete aavaa gaun sa(n)saaraa ||
satigur seve soiee boojhai paae mokh dhuaaraa ||5||
jin(h) dhar soojhai se kadhe na vigaaReh satigur boojh bujhaiee ||
sach sa(n)jam karanee kirat kamaaveh aavan jaan rahaiee ||6||
se dhar saachai saach kamaaveh jin gurmukh saach adhaaraa ||