Sri Guru Granth Sahib

ਅੰਗ ੧੨੩੫

ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥
ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥
ਸਾਰਗ ਮਹਲਾ ੫ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥
ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥
ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥
ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥
ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥
ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥
ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹ੍ਹਾਈ ॥੬॥
ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥
ਹਮ ਨਾਨੑੇ ਨੀਚ ਤੁਮ੍ਹ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥
ਸਾਰਗ ਮਹਲਾ ੫ ਅਸਟਪਦੀ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥
ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥
ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥
ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥

Ang 1235

manmukh dhoojai bharam bhulaae naa boojheh veechaaraa ||7||
aape gurmukh aape dhevai aape kar kar vekhai ||
naanak se jan thai pe hai jin kee pat paavai lekhai ||8||3||
saarag mahalaa panjavaa asaTapadheeaa ghar pehilaa
ikOankaar satigur prasaadh ||
gusaae(n)ee parataap tuhaaro ddeeThaa ||
karan karaavan upai samaavan sagal chhatrapat beeThaa ||1|| rahaau ||
raanaa raau raaj bhe ra(n)kaa un jhooThe kahan kahaio ||
hamaraa raajan sadhaa salaamat taa ko sagal ghaTaa jas gaio ||1||
aupamaa sunahu raajan kee sa(n)tahu kahat jet paahoochaa ||
besumaar vadd saeh dhaataaraa uooche hee te uoochaa ||2||
pavan paroio sagal akaaraa paavak kaasaT sa(n)ge ||
neer dharan kar raakhe ekat koi na kis hee sa(n)ge ||3||
ghaT ghaT kathaa raajan kee chaalai ghar ghar tujheh umaahaa ||
jeea ja(n)t sabh paachhai kariaa prathame rijak samaahaa ||4||
jo kichh karanaa su aape karanaa masalat kaahoo dheen(h)ee ||
anik jatan kar kareh dhikhaae saachee saakhee cheen(h)ee ||5||
har bhagataa kar raakhe apane dheenee naam vaddaiee ||
jin jin karee avagiaa jan kee te tai(n) dhe’ee ruR(h)aiee ||6||
mukat bhe saadhasa(n)gat kar tin ke avagan sabh parahariaa ||
tin kau dhekh bhe kirapaalaa tin bhav saagar tariaa ||7||
ham naan(h)e neech tume(h) badd saahib kudharat kaun beechaaraa ||
man tan seetal gur dharas dhekhe naanak naam adhaaraa ||8||1||
saarag mahalaa panjavaa asaTapadhee ghar chhayvaa
ikOankaar satigur prasaadh ||
agam agaadh sunahu jan kathaa ||
paarabraham kee acharaj sabhaa ||1|| rahaau ||
sadhaa sadhaa satigur namasakaar ||
gur kirapaa te gun gai apaar ||
man bheetar hovai paragaas ||
giaan a(n)jan agiaan binaas ||1||
mit naahee jaa kaa bisathaar ||
sobhaa taa kee apar apaar ||
anik ra(n)g jaa ke gane na jaeh ||
sog harakh dhuhahoo meh naeh ||2||
anik brahame jaa ke bedh dhun kareh ||
anik mahes bais dhiaan dhareh ||