ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥
ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥
ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥
ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥
ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥
ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥
ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥
ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥
ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥
ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
ਸਾਰਗ ਛੰਤ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥
ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥
anik purakh a(n)saa avataar ||
anik i(n)dhr uoobhe dharabaar ||3||
anik pavan paavak ar neer ||
anik ratan saagar dhadh kheer ||
anik soor saseear nakhiaat ||
anik dhevee dhevaa bahu bhaa(n)t ||4||
anik basudhaa anik kaamadhen ||
anik paarajaat anik mukh ben ||
anik akaas anik paataal ||
anik mukhee japeeaai gopaal ||5||
anik saasatr simirat puraan ||
anik jugat hovat bakhiaan ||
anik sarote suneh nidhaan ||
sarab jeea pooran bhagavaan ||6||
anik dharam anik kumer ||
anik baran anik kanik sumer ||
anik sekh navatan naam leh ||
paarabraham kaa a(n)t na teh ||7||
anik pureeaa anik teh kha(n)dd ||
anik roop ra(n)g brahama(n)dd ||
anik banaa anik fal mool ||
aapeh sookham aapeh asathool ||8||
anik jugaadh dhinas ar raat ||
anik paralau anik utapaat ||
anik jeea jaa ke gireh maeh ||
ramat raam pooran srab Thaa(n)i ||9||
anik maiaa jaa kee lakhee na jai ||
anik kalaa khelai har rai ||
anik dhunit lalit sa(n)geet ||
anik gupat pragaTe teh cheet ||10||
sabh te uooch bhagat jaa kai sa(n)g ||
aaTh pahar gun gaaveh ra(n)g ||
anik anaahadh aana(n)dh jhunakaar ||
auaa ras kaa kachh a(n)t na paar ||11||
sat purakh sat asathaan ||
uooch te uooch niramal nirabaan ||
apunaa keeaa jaaneh aap ||
aape ghaT ghaT rahio biaap ||
kirapaa nidhaan naanak dhiaal ||
jin japiaa naanak te bhe nihaal ||12||1||2||2||3||7||
saarag chha(n)t mahalaa panjavaa
ikOankaar satigur prasaadh ||
sabh dhekheeaai anabhai kaa dhaataa ||
ghaT ghaT pooran hai alipaataa ||
ghaT ghaT pooran kar bisatheeran jal tara(n)g jiau rachan keeaa ||
habh ras maane bhog ghaTaane aan na beeaa ko theeaa ||
har ra(n)gee ik ra(n)gee Thaakur sa(n)tasa(n)g prabh jaataa ||
naanak dharas leenaa jiau jal meenaa sabh dhekheeaai anabhai kaa dhaataa ||1||
kaun upamaa dheau kavan baddaiee ||
pooran poor rahio srab Thaiee ||
pooran manmohan ghaT ghaT sohan jab khi(n)chai tab chhaiee ||