ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥
ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਂਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥
ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥
ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੨ ॥
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥
ਮਹਲਾ ੧ ॥
ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀਂ ਮਾਲੀਂ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀਂ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥
ਮਹਲਾ ੧ ॥
ਨਵ ਛਿਅ ਖਟ ਕਾ ਕਰੇ ਬੀਚਾਰੁ ॥ ਨਿਸਿ ਦਿਨ ਉਚਰੈ ਭਾਰ ਅਠਾਰ ॥ ਤਿਨਿ ਭੀ ਅੰਤੁ ਨ ਪਾਇਆ ਤੋਹਿ ॥ ਨਾਮ ਬਿਹੂਣ ਮੁਕਤਿ ਕਿਉ ਹੋਇ ॥ ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥
ਪਉੜੀ ॥
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥
kiau na araadhahu mil kar saadhahu gharee muhatak belaa aaiee ||
arath dharab sabh jo kichh dheesai sa(n)g na kachhahoo jaiee ||
kahu naanak har har aaraadhahu kavan upamaa dheau kavan baddaiee ||2||
poochhau sa(n)t mero Thaakur kaisaa ||
ha(n)eeau araapau(n) dheh sadhesaa ||
dheh sadhesaa prabh jeeau kaisaa keh mohan paravesaa ||
a(n)g a(n)g sukhadhaiee pooran brahamaiee thaan thaana(n)tar dhesaa ||
ba(n)dhan te mukataa ghaT ghaT jugataa keh na sakau har jaisaa ||
dhekh charit naanak man mohio poochhai dheen mero Thaakur kaisaa ||3||
kar kirapaa apune peh aaiaa ||
dha(n)n su ridhaa jeh charan basaiaa ||
charan basaiaa sa(n)t sa(n)gaiaa agiaan a(n)dher gavaiaa ||
bhiaa pragaas ridhai ulaas prabh loReedhaa paiaa ||
dhukh naaThaa sukh ghar meh vooThaa mahaa ana(n)dh sahajaiaa ||
kahu naanak mai pooraa paiaa kar kirapaa apune peh aaiaa ||4||1||
saara(n)g kee vaar mahalaa chauthhaa rai mahame hasane kee dhun
ikOankaar satigur prasaadh ||
salok mahalaa doojaa ||
gur ku(n)jee paahoo nival man koThaa tan chhat ||
naanak gur bin man kaa taak na ughaRai avar na ku(n)jee hath ||1||
mahalaa pehilaa ||
n bheejai raagee naadhee bedh ||
n bheejai suratee giaanee jog ||
n bheejai sogee keetai roj ||
n bheejai roopa(n)ee maala(n)ee ra(n)g ||
n bheejai teerath bhaviaai na(n)g ||
n bheejai dhaata(n)ee keetai pu(n)n ||
n bheejai baahar baiThiaa su(n)n ||
n bheejai bheR mareh bhiR soor ||
n bheejai kete hoveh dhooR ||
lekhaa likheeaai man kai bhai ||
naanak bheejai saachai nai ||2||
mahalaa pehilaa ||
nav chhia khaT kaa kare beechaar ||
nis dhin ucharai bhaar aThaar ||
tin bhee a(n)t na paiaa toh ||
naam bihoon mukat kiau hoi ||
naabh vasat brahamai a(n)t na jaaniaa ||
gurmukh naanak naam pachhaaniaa ||3||
pauRee ||
aape aap nira(n)janaa jin aap upaiaa ||
aape khel rachaion sabh jagat sabaiaa ||
trai gun aap sirajian maiaa moh vadhaiaa ||
gur parasaadhee ubare jin bhaanaa bhaiaa ||
naanak sach varatadhaa sabh sach samaiaa ||1||