Sri Guru Granth Sahib

ਅੰਗ ੧੨੩੮

ਸਲੋਕ ਮਹਲਾ ੨ ॥
ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥
ਮਹਲਾ ੧ ॥
ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥
ਪਉੜੀ ॥
ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥ ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥ ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥
ਸਲੋਕ ਮਹਲਾ ੨ ॥
ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮ੍ਹ੍ਹਾਲਿ ॥ ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥
ਮਹਲਾ ੧ ॥
ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥ ਜੀਵਿ ਜੀਵਿ ਮੁਏ ਮੁਏ ਜੀਵੇ ॥ ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥ ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥ ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥
ਪਉੜੀ ॥
ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥ ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥ ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥
ਸਲੋਕ ਮਹਲਾ ੨ ॥
ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥

Ang 1238

salok mahalaa doojaa ||
aap upaae naanakaa aape rakhai vek ||
ma(n)dhaa kis no aakheeaai jaa(n) sabhanaa saahib ek ||
sabhanaa saahib ek hai vekhai dha(n)dhai lai ||
kisai thoRaa kisai agalaa khaalee koiee naeh ||
aaveh na(n)ge jaeh na(n)ge viche kareh vithaar ||
naanak hukam na jaaneeaai agai kaiee kaar ||1||
mahalaa pehilaa ||
jinas thaap jeeaa(n) kau bhejai jinas thaap lai jaavai ||
aape thaap uthaapai aape ete ves karaavai ||
jete jeea fireh aaudhootee aape bhikhiaa paavai ||
lekhai bolan lekhai chalan kait keecheh dhaave ||
mool mat paravaanaa eho naanak aakh sunaae ||
karanee upar hoi tapaavas je ko kahai kahaae ||2||
pauRee ||
gurmukh chalat rachaion gun paragaTee aaiaa ||
gurbaanee sadh ucharai har ma(n)n vasaiaa ||
sakat giee bhram kaTiaa siv jot jagaiaa ||
jin kai potai pu(n)n hai gur purakh milaiaa ||
naanak sahaje mil rahe har naam samaiaa ||2||
salok mahalaa doojaa ||
saeh chale vanajaariaa likhiaa dhevai naal ||
likhe upar hukam hoi lieeaai vasat sam(h)aal ||
vasat liee vanajaariee vakhar badhaa pai ||
keiee laahaa lai chale ik chale mool gavai ||
thoRaa kinai na ma(n)gio kis kaheeaai saabaas ||
nadhar tinaa kau naanakaa j saabat laae raas ||1||
mahalaa pehilaa ||
juR juR vichhuRe vichhuR juRe ||
jeev jeev mue mue jeeve ||
ketiaa ke baap ketiaa ke beTe kete gur chele hooe ||
aagai paachhai ganat na aavai kiaa jaatee kiaa hun hooe ||
sabh karanaa kirat kar likheeaai kar kar karataa kare kare ||
manmukh mareeaai gurmukh tareeaai naanak nadharee nadhar kare ||2||
pauRee ||
manmukh dhoojaa bharam hai dhoojai lobhaiaa ||
kooR kapaT kamaavadhe kooRo aalaiaa ||
putr kalatr moh het hai sabh dhukh sabaiaa ||
jam dhar badhe maare’eh bharameh bharamaiaa ||
manmukh janam gavaiaa naanak har bhaiaa ||3||
salok mahalaa doojaa ||
jin vaddiaaiee tere naam kee te rate man maeh ||
naanak a(n)mrit ek hai dhoojaa a(n)mrit naeh ||
naanak a(n)mrit manai maeh paieeaai gur parasaadh ||
tin(h)ee peetaa ra(n)g siau jin(h) kau likhiaa aadh ||1||