Sri Guru Granth Sahib

ਅੰਗ ੧੨੪

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥
ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥ ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥
ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥
ਮਾਝ ਮਹਲਾ ੩ ॥
ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥
ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥
ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥
ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥
ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥
ਨਉ ਦਰ ਠਾਕੇ ਧਾਵਤੁ ਰਹਾਏ ॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥
ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥
ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥
ਮਾਝ ਮਹਲਾ ੩ ॥
ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥

Ang 124

eik kooR laage kooRe fal paae ||
dhoojai bhai birathaa janam gavaae ||
aap ddube sagale kul ddobe kooR bol bikh khaavaniaa ||6||
eis tan meh man ko gurmukh dhekhai ||
bhai bhagat jaa haumai sokhai ||
sidh saadhik monidhaaree rahe liv lai tin bhee tan meh man na dhikhaavaniaa ||7||
aap karaae karataa soiee ||
hor k kare keetai kiaa hoiee ||
naanak jis naam dhevai so levai naamo ma(n)n vasaavaniaa ||8||23||24||
maajh mahalaa teejaa ||
eis gufaa meh akhuT bha(n)ddaaraa ||
tis vich vasai har alakh apaaraa ||
aape gupat paragaT hai aape gur sabadhee aap va(n)n(j)aavaniaa ||1||
hau vaaree jeeau vaaree a(n)mirat naam ma(n)n vasaavaniaa ||
a(n)mirat naam mahaa ras meeThaa gurmatee a(n)mrit peeaavaniaa ||1|| rahaau ||
haumai maar bajar kapaaT khulaiaa ||
naam amolak gur parasaadhee paiaa ||
bin sabadhai naam na paae koiee gur kirapaa ma(n)n vasaavaniaa ||2||
gur giaan a(n)jan sach netree paiaa ||
a(n)tar chaanan agiaan a(n)dher gavaiaa ||
jotee jot milee man maaniaa har dhar sobhaa paavaniaa ||3||
sareerahu bhaalan ko baahar jaae || naam na lahai bahut vegaar dhukh paae ||
manmukh a(n)dhe soojhai naahee fir ghir aai gurmukh vath paavaniaa ||4||
gur parasaadhee sachaa har paae ||
man tan vekhai haumai mail jaae ||
bais suthaan sadh har gun gaavai sachai sabadh samaavaniaa ||5||
nau dhar Thaake dhaavat rahaae ||
dhasavai nij ghar vaasaa paae ||
othai anahadh sabadh vajeh dhin raatee gurmatee sabadh sunaavaniaa ||6||
bin sabadhai a(n)tar aaneraa ||
n vasat lahai na chookai feraa ||
satigur hath ku(n)jee horat dhar khulai naahee gur poorai bhaag milaavaniaa ||7||
gupat paragaT too(n) sabhanee thaiee ||
gur parasaadhee mil sojhee paiee ||
naanak naam salaeh sadhaa too(n) gurmukh ma(n)n vasaavaniaa ||8||24||25||
maajh mahalaa teejaa ||
gurmukh milai milaae aape ||
kaal na johai dhukh na sa(n)taape ||
haumai maar ba(n)dhan sabh toRai gurmukh sabadh suhaavaniaa ||1||
hau vaaree jeeau vaaree har har naam suhaavaniaa ||
gurmukh gaavai gurmukh naachai har setee chit laavaniaa ||1|| rahaau ||