Sri Guru Granth Sahib

ਅੰਗ ੧੨੪੯

ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥
ਸਲੋਕ ਮਃ ੩ ॥
ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨੑਿ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
ਮਃ ੩ ॥
ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
ਪਉੜੀ ॥
ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥ ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥ ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
ਸਲੋਕ ਮਃ ੩ ॥
ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
ਮਃ ੩ ॥
ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
ਪਉੜੀ ॥
ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥

Ang 1249

naanak gur saranaiee ubare har gur rakhavaaliaa ||30||
salok mahalaa teejaa ||
paR paR pa(n)ddit vaadh vakhaanadhe maiaa moh suaai ||
dhoojai bhai naam visaariaa man moorakh milai sajai ||
jini(h) keete tisai na sevan(h)ee dhedhaa rijak samai ||
jam kaa faahaa galahu na kaTeeaai fir fir aaveh jai ||
jin kau poorab likhiaa satigur miliaa tin aai ||
anadhin naam dhiaaidhe naanak sach samai ||1||
mahalaa teejaa ||
sach vanajeh sach sevadhe j gurmukh pairee paeh ||
naanak gur kai bhaanai je chaleh sahaje sach samaeh ||2||
pauRee ||
aasaa vich at dhukh ghanaa manmukh chit laiaa ||
gurmukh bhe niraas param sukh paiaa ||
viche gireh udhaas alipat liv laiaa ||
onaa sog vijog na viaapiee har bhaanaa bhaiaa ||
naanak har setee sadhaa rav rahe dhur le milaiaa ||31||
salok mahalaa teejaa ||
paraiee amaan kiau rakheeaai dhitee hee sukh hoi ||
gur kaa sabadh gur thai Tikai hor thai paragaT na hoi ||
a(n)n(h)e vas maanak piaa ghar ghar vechan jai ||
onaa parakh na aaviee add na palai pai ||
je aap parakh na aaviee taa(n) paarakheeaa thaavahu lio parakhai ||
je os naal chit laae taa(n) vath lahai nau nidh palai pai ||
ghar hodhai dhan jag bhukhaa muaa bin satigur sojhee na hoi ||
sabadh seetal man tan vasai tithai sog vijog na koi ||
vasat paraiee aap garab kare moorakh aap ganaae ||
naanak bin boojhe kinai na paio fir fir aavai jaae ||1||
mahalaa teejaa ||
man anadh bhiaa miliaa har preetam sarase sajan sa(n)t piaare ||
jo dhur mile na vichhuReh kabahoo j aap mele karataare ||
a(n)tar sabadh raviaa gur paiaa sagale dhookh nivaare ||
har sukhadhaataa sadhaa salaahee a(n)tar rakhaa(n) ur dhaare ||
manmukh tin kee bakheelee k kare j sachai sabadh savaare ||
onaa dhee aap pat rakhasee meraa piaaraa saranaagat pe gur dhuaare ||
naanak gurmukh se suhele bhe mukh uoojal dharabaare ||2||
pauRee ||
eisataree purakhai bahu preet mil moh vadhaiaa ||
putr kalatr nit vekhai vigasai moh maiaa ||
dhes paradhes dhan chorai aan muh paiaa ||