Sri Guru Granth Sahib

ਅੰਗ ੧੨੫

ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥
ਗੁਰਮੁਖਿ ਹਰਿ ਦਰਿ ਸੋਭਾ ਪਾਏ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥
ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥
ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥
ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥
ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥
ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥
ਮਾਝ ਮਹਲਾ ੩ ॥
ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥
ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥
ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥
ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥
ਆਪੇ ਮਾਇਆ ਆਪੇ ਛਾਇਆ ॥ ਆਪੇ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥
ਆਪੇ ਕਰੇ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥
ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥

Ang 125

gurmukh jeevai marai paravaan ||
aarajaa na chheejai sabadh pachhaan ||
gurmukh marai na kaal na khaae gurmukh sach samaavaniaa ||2||
gurmukh har dhar sobhaa paae ||
gurmukh vichahu aap gavaae ||
aap tarai kul sagale taare gurmukh janam savaaraniaa ||3||
gurmukh dhukh kadhe na lagai sareer ||
gurmukh haumai chookai peer ||
gurmukh man niramal fir mail na laagai gurmukh sahaj samaavaniaa ||4||
gurmukh naam milai vaddiaaiee ||
gurmukh gun gaavai sobhaa paiee ||
sadhaa ana(n)dh rahai dhin raatee gurmukh sabadh karaavaniaa ||5||
gurmukh anadhin sabadhe raataa ||
gurmukh jug chaare hai jaataa ||
gurmukh gun gaavai sadhaa niramal sabadhe bhagat karaavaniaa ||6||
baajh guroo hai a(n)dh a(n)dhaaraa ||
jamakaal garaThe kareh pukaaraa ||
anadhin rogee bisaTaa ke keeRe bisaTaa meh dhukh paavaniaa ||7||
gurmukh aape kare karaae ||
gurmukh hiradhai vuThaa aap aae ||
naanak naam milai vaddiaaiee poore gur te paavaniaa ||8||25||26||
maajh mahalaa teejaa ||
ekaa jot jot hai sareeraa ||
sabadh dhikhaae satigur pooraa ||
aape farak keeton ghaT a(n)tar aape banat banaavaniaa ||1||
hau vaaree jeeau vaaree har sache ke gun gaavaniaa ||
baajh guroo ko sahaj na paae gurmukh sahaj samaavaniaa ||1|| rahaau ||
too(n) aape soheh aape jag moheh ||
too(n) aape nadharee jagat paroveh ||
too(n) aape dhukh sukh dheveh karate gurmukh har dhekhaavaniaa ||2||
aape karataa kare karaae ||
aape sabadh gur ma(n)n vasaae ||
sabadhe upajai a(n)mirat baanee gurmukh aakh sunaavaniaa ||3||
aape karataa aape bhugataa ||
ba(n)dhan toRe sadhaa hai mukataa ||
sadhaa mukat aape hai sachaa aape alakh lakhaavaniaa ||4||
aape maiaa aape chhaiaa ||
aape moh sabh jagat upaiaa ||
aape gunadhaataa gun gaavai aape aakh sunaavaniaa ||5||
aape kare karaae aape ||
aape thaap uthaape aape ||
tujh te baahar kachhoo na hovai too(n) aape kaarai laavaniaa ||6||
aape maare aap jeevaae ||
aape mele mel milaae ||
sevaa te sadhaa sukh paiaa gurmukh sahaj samaavaniaa ||7||