Sri Guru Granth Sahib

ਅੰਗ ੧੨੫੨

ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥
ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
ਸਾਰੰਗ ਬਾਣੀ ਨਾਮਦੇਉ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥
ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥
ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜ੍ਹ੍ਹ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥
ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥
ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥
ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥
ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥

Ang 1252

har ke sa(n)t sadhaa thir poojahu jo har naam japaat ||
jin kau kirapaa karat hai gobidh te satasa(n)g milaat ||3||
maat pitaa banitaa sut sa(n)pat a(n)t na chalat sa(n)gaat ||
kahat kabeer raam bhaj baure janam akaarath jaat ||4||1||
raajaasram mit nahee jaanee teree ||
tere sa(n)tan kee hau cheree ||1|| rahaau ||
hasato jai su rovat aavai rovat jai su hasai ||
basato hoi hoi suo uoojar uoojar hoi su basai ||1||
jal te thal kar thal te kooaa koop te mer karaavai ||
dharatee te aakaas chaddaavai chadde akaas giraavai ||2||
bhekhaaree te raaj karaavai raajaa te bhekhaaree ||
khal moorakh te pa(n)ddit karibo pa(n)ddit te mugadhaaree ||3||
naaree te jo purakh karaavai purakhan te jo naaree ||
kahu kabeer saadhoo ko preetam tis moorat balihaaree ||4||2||
saara(n)g baanee naamadheau jee kee ||
ikOankaar satigur prasaadh ||
kaae(n) re man bikhiaa ban jai ||
bhoolau re Thagamooree khai ||1|| rahaau ||
jaise meen paanee meh rahai ||
kaal jaal kee sudh nahee lahai ||
jihabaa suaadhee leelit loh ||
aaise kanik kaamanee baadhio moh ||1||
jiau madh maakhee sa(n)chai apaar ||
madh leeno mukh dheenee chhaar ||
guoo baachh kau sa(n)chai kheer ||
galaa baa(n)dh dhuh lei aheer ||2||
maiaa kaaran sram at karai ||
so maiaa lai gaaddai dharai ||
at sa(n)chai samajhai nahee mooR(h) ||
dhan dharatee tan hoi gio dhooR ||3||
kaam karodh tirasanaa at jarai ||
saadhasa(n)gat kabahoo nahee karai ||
kahat naamadheau taa chee aan ||
nirabhai hoi bhajeeaai bhagavaan ||4||1||
badhahu kee na hodd maadhau mo siau ||
Thaakur te jan jan te Thaakur khel pario hai to siau ||1|| rahaau ||
aapan dheau dhehuraa aapan aap lagaavai poojaa ||
jal te tara(n)g tara(n)g te hai jal kahan sunan kau dhoojaa ||1||
aapeh gaavai aapeh naachai aap bajaavai tooraa ||
kahat naamadheau too(n) mero Thaakur jan uooraa too pooraa ||2||2||
dhaas ani(n)n mero nij roop ||
dharasan nimakh taap triee mochan parasat mukat karat gireh koop ||1|| rahaau ||
meree baa(n)dhee bhagat chhaddaavai baa(n)dhai bhagat na chhooTai moh ||