Sri Guru Granth Sahib

ਅੰਗ ੧੨੫੪

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥
ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥
ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥
ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥
ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥
ਮਲਾਰ ਮਹਲਾ ੧ ॥
ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥
ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥
ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥
ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥
ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥
ਮਲਾਰ ਮਹਲਾ ੧ ॥
ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥

Ang 1254

raag malaar chaupadhe mahalaa pehilaa ghar pehilaa
ikOankaar sat naam karataa purakh nirabhau niravair akaal moorat ajoonee saibha(n) gur prasaadh ||
khaanaa peenaa hasanaa saunaa visar giaa hai maranaa ||
khasam visaar khuaaree keenee dhirag jeevan nahee rahanaa ||1||
praanee eko naam dhiaavahu ||
apanee pat setee ghar jaavahu ||1|| rahaau ||
tudhano seveh tujh kiaa dheveh maa(n)geh leveh raheh nahee ||
too dhaataa jeeaa sabhanaa kaa jeeaa a(n)dhar jeeau tuhee ||2||
gurmukh dhiaaveh s a(n)mrit paaveh seiee sooche hohee ||
ahinis naam japahu re praanee maile hachhe hohee ||3||
jehee rut kaiaa sukh tehaa teho jehee dhehee ||
naanak rut suhaavee saiee bin naavai rut kehee ||4||1||
malaar mahalaa pehilaa ||
karau binau gur apane preetam har var aan milaavai ||
sun ghan ghor seetal man moraa laal ratee gun gaavai ||1||
baras ghanaa meraa man bheenaa ||
a(n)mirat boo(n)dh suhaanee heearai gur mohee man har ras leenaa ||1|| rahaau ||
sahaj sukhee var kaaman piaaree jis gur bachanee man maaniaa ||
har var naar bhiee sohaagan man tan prem sukhaaniaa ||2||
avagan tiaag bhiee bairaagan asathir var sohaag haree ||
sog vijog tis kadhe na viaapai har prabh apanee kirapaa karee ||3||
aavan jaan nahee man nihachal poore gur kee oT gahee ||
naanak raam naam jap gurmukh dhan sohaagan sach sahee ||4||2||
malaar mahalaa pehilaa ||
saachee surat naam nahee tirapate haumai karat gavaiaa ||