ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥
ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥
ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥
ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥
ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥
ਮਲਾਰ ਮਹਲਾ ੧ ॥
ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥
ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥
ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥
ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥
ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥
ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥
ਮਹਲਾ ੧ ਮਲਾਰ ॥
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥
ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥
par dhan par naaree rat ni(n)dhaa bikh khaiee dhukh paiaa ||
sabadh cheen bhai kapaT na chhooTe man mukh maiaa maiaa ||
ajagar bhaar ladhe at bhaaree mar janame janam gavaiaa ||1||
man bhaavai sabadh suhaiaa ||
bhram bhram jon bhekh bahu keen(h)e gur raakhe sach paiaa ||1|| rahaau ||
teerath tej nivaar na n(h)aate har kaa naam na bhaiaa ||
ratan padhaarath parahar tiaagiaa jat ko tat hee aaiaa ||
bisaTaa keeT bhe ut hee te ut hee maeh samaiaa ||
adhik suaadh rog adhikaiee bin gur sahaj na paiaa ||2||
sevaa surat rahas gun gaavaa gurmukh giaan beechaaraa ||
khojee upajai baadhee binasai hau bal bal gur karataaraa ||
ham neech huote heenamat jhooThe too sabadh savaaranahaaraa ||
aatam cheen tahaa too taaran sach taare taaranahaaraa ||3||
bais suthaan kahaa(n) gun tere kiaa kiaa kathau apaaraa ||
alakh na lakheeaai agam ajonee too(n) naathaa(n) naathanahaaraa ||
kis peh dhekh kahau too kaisaa sabh jaachak too dhaataaraa ||
bhagatiheen naanak dhar dhekhahu ik naam milai ur dhaaraa ||4||3||
malaar mahalaa pehilaa ||
jin dhan pir kaa saadh na jaaniaa saa bilakh badhan kumalaanee ||
bhiee niraasee karam kee faasee bin gur bharam bhulaanee ||1||
baras ghanaa meraa pir ghar aaiaa ||
bal jaavaa(n) gur apane preetam jin har prabh aan milaiaa ||1|| rahaau ||
nautan preet sadhaa Thaakur siau anadhin bhagat suhaavee ||
mukat bhe gur dharas dhikhaiaa jug jug bhagat subhaavee ||2||
ham thaare tirabhavan jag tumaraa too meraa hau teraa ||
satigur miliaai nira(n)jan paiaa bahur na bhavajal feraa ||3||
apune pir har dhekh vigaasee tau dhan saach seegaaro ||
akul nira(n)jan siau sach saachee gurmat naam adhaaro ||4||
mukat bhiee ba(n)dhan gur khol(h)e sabadh surat pat paiee ||
naanak raam naam ridh a(n)tar gurmukh mel milaiee ||5||4||
mahalaa pehilaa malaar ||
par dhaaraa par dhan par lobhaa haumai bikhai bikaar ||
dhusaT bhaau taj ni(n)dh paraiee kaam karodh cha(n)ddaar ||1||
mahal meh baiThe agam apaar ||
bheetar a(n)mrit soiee jan paavai jis gur kaa sabadh ratan aachaar ||1|| rahaau ||