Sri Guru Granth Sahib

ਅੰਗ ੧੨੫੭

ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥੧॥
ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥
ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥੨॥
ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥
ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥੪॥੩॥੮॥
ਮਲਾਰ ਮਹਲਾ ੧ ॥
ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੇ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥੧॥
ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥
ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥
ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥
ਮਲਾਰ ਮਹਲਾ ੩ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥
ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥
ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥
ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥
ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥

Ang 1257

nit nit leh na chheejai dheh ||
a(n)t kaal jam maarai Theh ||1||
aaisaa dhaaroo khaeh gavaar ||
jit khaadhai tere jaeh vikaar ||1|| rahaau ||
raaj maal joban sabh chhaa(n)v ||
rath fira(n)dhai dheeseh thaav ||
dheh na naau na hovai jaat ||
othai dhih aaithai sabh raat ||2||
saadh kar samadhaa(n) tirasanaa ghiau tel ||
kaam karodh aganee siau mel ||
hom jag ar paaTh puraan ||
jo tis bhaavai so paravaan ||3||
tap kaagadh teraa naam neesaan ||
jin kau likhiaa eh nidhaan ||
se dhanava(n)t dhiseh ghar jai ||
naanak jananee dha(n)nee mai ||4||3||8||
malaar mahalaa pehilaa ||
baage kaapaR bolai bain ||
la(n)maa nak kaale tere nain ||
kabahoo(n) saahib dhekhiaa bhain ||1||
uooddaa(n) uoodd chaRaa(n) asamaan || saahib sa(n)mrith terai taan ||
jal thal ddoo(n)gar dhekhaa(n) teer ||
thaan thana(n)tar saahib beer ||2||
jin tan saaj dhe’ee naal kha(n)bh ||
at tirasanaa uddanai kee dda(n)jh ||
nadhar kare taa(n) ba(n)dhaa(n) dheer ||
jiau vekhaale tiau vekhaa(n) beer ||3||
n ih tan jaigaa na jaahige kha(n)bh ||
paunai paanee aganee kaa sanaba(n)dh ||
naanak karam hovai japeeaai kar gur peer ||
sach samaavai eh sareer ||4||4||9||
malaar mahalaa teejaa chaupadhe ghar pehilaa
ikOankaar satigur prasaadh ||
nira(n)kaar aakaar hai aape aape bharam bhulaae ||
kar kar karataa aape vekhai jit bhaavai tit laae ||
sevak kau ehaa vaddiaaiee jaa kau hukam manaae ||1||
aapanaa bhaanaa aape jaanai gur kirapaa te laheeaai ||
ehaa sakat sivai ghar aavai jeevadhiaa mar raheeaai ||1|| rahaau ||
vedh paRai paR vaadh vakhaanai brahamaa bisan mahesaa ||
eh tiragun maiaa jin jagat bhulaiaa janam maran kaa sahasaa ||
gur parasaadhee eko jaanai chookai manahu a(n)dhesaa ||2||
ham dheen moorakh aveechaaree tum chi(n)taa karahu hamaaree ||
hoh dhiaal kar dhaas dhaasaa kaa sevaa karee tumaaree ||
ek nidhaan dheh too apanaa ahinis naam vakhaanee ||3||
kahat naanak gur parasaadhee boojhahu koiee aaisaa kare veechaaraa ||
jiau jal uoopar fen budhabudhaa taisaa ih sa(n)saaraa ||