ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥
ਮਲਾਰ ਮਹਲਾ ੩ ॥
ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥
ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥
ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥
ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥
ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥
ਮਲਾਰ ਮਹਲਾ ੩ ॥
ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥
ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥
ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥
ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥
ਮਲਾਰ ਮਹਲਾ ੩ ॥
ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥
ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥
ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥
jis te hoaa tiseh samaanaa chook giaa paasaaraa ||4||1||
malaar mahalaa teejaa ||
jinee hukam pachhaaniaa se mele haumai sabadh jalai ||
sachee bhagat kareh dhin raatee sach rahe liv lai ||
sadhaa sach har vekhadhe gur kai sabadh subhai ||1||
man re hukam ma(n)n sukh hoi ||
prabh bhaanaa apanaa bhaavadhaa jis bakhase tis bighan na koi ||1|| rahaau ||
trai gun sabhaa dhaat hai naa har bhagat na bhai ||
gat mukat kadhe na hoviee haumai karam kamaeh ||
saahib bhaavai so theeaai piaai kirat firaeh ||2||
satigur bheTiaai man mar rahai har naam vasai man aai ||
tis kee keemat naa pavai kahanaa kichhoo na jai ||
chauthai padh vaasaa hoiaa sachai rahai samai ||3||
meraa har prabh agam agochar hai keemat kahan na jai ||
gur parasaadhee bujheeaai sabadhe kaar kamai ||
naanak naam salaeh too har har dhar sobhaa pai ||4||2||
malaar mahalaa teejaa ||
gurmukh koiee viralaa boojhai jis no nadhar karei ||
gur bin dhaataa koiee naahee bakhase nadhar karei ||
gur miliaai saa(n)t uoopajai anadhin naam lei ||1||
mere man har a(n)mirat naam dhiaai ||
satigur purakh milai naau paieeaai har naame sadhaa samai ||1|| rahaau ||
manmukh sadhaa vichhuRe fireh koi na kis hee naal ||
haumai vaddaa rog hai sir maare jamakaal ||
gurmat satasa(n)gat na vichhuReh anadhin naam sam(h)aal ||2||
sabhanaa karataa ek too nit kar dhekheh veechaar ||
eik gurmukh aap milaiaa bakhase bhagat bha(n)ddaar ||
too aape sabh kichh jaanadhaa kis aagai karee pookaar ||3||
har har naam a(n)mrit hai nadharee paiaa jai ||
anadhin har har ucharai gur kai sahaj subhai ||
naanak naam nidhaan hai naame hee chit lai ||4||3||
malaar mahalaa teejaa ||
gur saalaahee sadhaa sukhadhaataa prabh naarain soiee ||
gur parasaadh param padh paiaa vaddee vaddiaaiee hoiee ||
anadhin gun gaavai nit saache sach samaavai soiee ||1||
man re gurmukh ridhai veechaar ||
taj kooR kuTa(n)b haumai bikh tirasanaa chalan ridhai sam(h)aal ||1|| rahaau ||
satigur dhaataa raam naam kaa hor dhaataa koiee naahee ||