Sri Guru Granth Sahib

ਅੰਗ ੧੨੫੯

ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥
ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥
ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥
ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥
ਮਲਾਰ ਮਹਲਾ ੩ ॥
ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥
ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥
ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥
ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥
ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥
ਮਲਾਰ ਮਹਲਾ ੩ ਦੁਤੁਕੇ ॥
ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥
ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥
ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥

Ang 1259

jeea dhaan dhei tirapataase sachai naam samaahee ||
anadhin har raviaa ridh a(n)tar sahaj samaadh lagaahee ||2||
satigur sabadhee ih man bhedhiaa hiradhai saachee baanee ||
meraa prabh alakh na jaiee lakhiaa gurmukh akath kahaanee ||
aape dhiaa kare sukhadhaataa japeeaai saari(n)gapaanee ||3||
aavan jaanaa bahuR na hovai gurmukh sahaj dhiaaiaa ||
man hee te man miliaa suaamee man hee ma(n)n samaiaa ||
saache hee sach saach pateejai vichahu aap gavaiaa ||4||
eko ek vasai man suaamee dhoojaa avar na koiee ||
ekuo naam a(n)mrit hai meeThaa jag niramal sach soiee ||
naanak naam prabhoo te paieeaai jin kau dhur likhiaa hoiee ||5||4||
malaar mahalaa teejaa ||
gan ga(n)dharab naame sabh udhare gur kaa sabadh veechaar ||
haumai maar sadh ma(n)n vasaiaa har raakhiaa ur dhaar ||
jiseh bujhaae soiee boojhai jis no aape le milai ||
anadhin baanee sabadhe gaa(n)vai saach rahai liv lai ||1||
man mere khin khin naam sam(h)aal ||
gur kee dhaat sabadh sukh a(n)tar sadhaa nibahai terai naal ||1|| rahaau ||
manmukh paakha(n)dd kadhe na chookai dhoojai bhai dhukh paae ||
naam visaar bikhiaa man raate birathaa janam gavaae ||
eeh velaa fir hath na aavai anadhin sadhaa pachhutaae ||
mar mar janamai kadhe na boojhai visaTaa maeh samaae ||2||
gurmukh naam rate se udhare gur kaa sabadh veechaar ||
jeevan mukat har naam dhiaaiaa har raakhiaa ur dhaar ||
man tan niramal niramal mat uootam uootam baanee hoiee ||
eko purakh ek prabh jaataa dhoojaa avar na koiee ||3||
aape kare karaae prabh aape aape nadhar karei ||
man tan raataa gur kee baanee sevaa surat samei ||
a(n)tar vasiaa alakh abhevaa gurmukh hoi lakhai ||
naanak jis bhaavai tis aape dhevai bhaavai tivai chalai ||4||5||
malaar mahalaa teejaa dhutuke ||
satigur te paavai ghar dhar mahalu su thaan ||
gur sabadhee chookai abhimaan ||1||
jin kau lilaaT likhiaa dhur naam ||
anadhin naam sadhaa sadhaa dhiaaveh saachee dharageh paaveh maan ||1|| rahaau ||
man kee bidh satigur te jaanai anadhin laagai sadh har siau dhiaan ||