Sri Guru Granth Sahib

ਅੰਗ ੧੨੬

ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥
ਮਾਝ ਮਹਲਾ ੩ ॥
ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥
ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥
ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣ ਮਰਣੁ ਨ ਚੂਕੈ ਫੇਰਾ ॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥
ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥
ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥
ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥
ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥
ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥
ਮਾਝ ਮਹਲਾ ੩ ॥
ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥
ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥
ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥

Ang 126

aape uoochaa uoocho hoiee ||
jis aap vikhaale su vekhai koiee ||
naanak naam vasai ghaT a(n)tar aape vekh vikhaalaniaa ||8||26||27||
maajh mahalaa teejaa ||
meraa prabh bharapoor rahiaa sabh thaiee ||
gur parasaadhee ghar hee meh paiee ||
sadhaa sarevee ik man dhiaaiee gurmukh sach samaavaniaa ||1||
hau vaaree jeeau vaaree jagajeevan ma(n)n vasaavaniaa ||
har jagajeevan nirabhau dhaataa gurmat sahaj samaavaniaa ||1|| rahaau ||
ghar meh dharatee dhaul paataalaa ||
ghar hee meh preetam sadhaa hai baalaa ||
sadhaa ana(n)dh rahai sukhadhaataa gurmat sahaj samaavaniaa ||2||
kaiaa a(n)dhar haumai meraa ||
ja(n)man maran na chookai feraa ||
gurmukh hovai su haumai maare sacho sach dhiaavaniaa ||3||
kaiaa a(n)dhar paap pu(n)n dhui bhaiee ||
dhuhee mil kai sirasaT upaiee ||
dhovai maar jai ikat ghar aavai gurmat sahaj samaavaniaa ||4||
ghar hee maeh dhoojai bhai aneraa ||
chaanan hovai chhoddai haumai meraa ||
paragaT sabadh hai sukhadhaataa anadhin naam dhiaavaniaa ||5||
a(n)tar jot paragaT paasaaraa ||
gur saakhee miTiaa a(n)dhiaaraa ||
kamal bigaas sadhaa sukh paiaa jotee jot milaavaniaa ||6||
a(n)dhar mahal ratanee bhare bha(n)ddaaraa ||
gurmukh paae naam apaaraa ||
gurmukh vanaje sadhaa vaapaaree laahaa naam sadh paavaniaa ||7||
aape vath raakhai aape dhei ||
gurmukh vanajeh keiee kei ||
naanak jis nadhar kare so paae kar kirapaa ma(n)n vasaavaniaa ||8||27||28||
maajh mahalaa teejaa ||
har aape mele sev karaae ||
gur kai sabadh bhaau dhoojaa jaae ||
har niramal sadhaa gunadhaataa har gun meh aap samaavaniaa ||1||
hau vaaree jeeau vaaree sach sachaa hiradhai vasaavaniaa ||
sachaa naam sadhaa hai niramal gur sabadhee ma(n)n vasaavaniaa ||1|| rahaau ||
aape gur dhaataa karam bidhaataa ||
sevak seveh gurmukh har jaataa ||
a(n)mirat naam sadhaa jan soheh gurmat har ras paavaniaa ||2||
eis gufaa meh ik thaan suhaiaa ||
poorai gur haumai bharam chukaiaa ||
anadhin naam salaahan ra(n)g raate gur kirapaa te paavaniaa ||3||