Sri Guru Granth Sahib

ਅੰਗ ੧੨੬੦

ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥
ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥
ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥
ਮਲਾਰ ਮਹਲਾ ੩ ॥
ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥
ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥
ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥
ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥
ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥
ਮਲਾਰ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥
ਮਨ ਰੇ ਮਨ ਸਿਉ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥
ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥
ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥
ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥
ਮਲਾਰ ਮਹਲਾ ੩ ॥
ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥
ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥
ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥
ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥

Ang 1260

gur sabadh rate sadhaa bairaagee har dharageh saachee paaveh maan ||2||
eih man khelai hukam kaa baadhaa ik khin meh dheh dhis fir aavai ||
jaa(n) aape nadhar kare har prabh saachaa taa(n) ih man gurmukh tatakaal vas aavai ||3||
eis man kee bidh man hoo jaanai boojhai sabadh veechaar ||
naanak naam dhiaai sadhaa too bhav saagar jit paaveh paar ||4||6||
malaar mahalaa teejaa ||
jeeau pi(n)dd praan sabh tis ke ghaT ghaT rahiaa samaiee ||
ekas bin mai avar na jaanaa satigur dheeaa bujhaiee ||1||
man mere naam rahau liv laiee ||
adhisaT agochar apara(n)par karataa gur kai sabadh har dhiaaiee ||1|| rahaau ||
man tan bheejai ek liv laagai sahaje rahe samaiee ||
gur parasaadhee bhram bhau bhaagai ek naam liv laiee ||2||
gur bachanee sach kaar kamaavai gat mat tab hee paiee ||
koT madhe kiseh bujhaae tin raam naam liv laiee ||3||
jeh jeh dhekhaa teh eko soiee ieh gurmat budh paiee ||
man tan praan dhara(n)ee tis aagai naanak aap gavaiee ||4||7||
malaar mahalaa teejaa ||
meraa prabh saachaa dhookh nivaaran sabadhe paiaa jaiee ||
bhagatee raate sadh bairaagee dhar saachai pat paiee ||1||
man re man siau rahau samaiee ||
gurmukh raam naam man bheejai har setee liv laiee ||1|| rahaau ||
meraa prabh at agam agochar gurmat dhei bujhaiee ||
sach sa(n)jam karanee har keerat har setee liv laiee ||2||
aape sabadh sach saakhee aape jin(h) jotee jot milaiee ||
dhehee kaachee paun vajaae gurmukh a(n)mrit paiee ||3||
aape saaje sabh kaarai laae so sach rahiaa samaiee ||
naanak naam binaa koiee kichh naahee naame dhei vaddaiee ||4||8||
malaar mahalaa teejaa ||
haumai bikh man mohiaa ladhiaa ajagar bhaaree ||
garuR sabadh mukh paiaa haumai bikh har maaree ||1||
man re haumai moh dhukh bhaaree ||
eih bhavajal jagat na jaiee taranaa gurmukh tar har taaree ||1|| rahaau ||
trai gun maiaa moh pasaaraa sabh varatai aakaaree ||
tureeaa gun satasa(n)gat paieeaai nadharee paar utaaree ||2||
cha(n)dhan ga(n)dh suga(n)dh hai bahu baasanaa bahakaar ||