ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥
ਮਲਾਰ ਮਹਲਾ ੩ ॥
ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥
ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥
ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥
ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥੩॥
ਕੋਟਿ ਮਧੇ ਕਿਸਹਿ ਬੁਝਾਈ ॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥
ਮਲਾਰ ਮਹਲਾ ੩ ॥
ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥
ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥
ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਂਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥
ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥
ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥
ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥
ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥
ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥
naanak gurmukh naam samaahaa ||4||2||11||
malaar mahalaa teejaa ||
jeevat mukat gurmatee laage ||
har kee bhagat anadhin sadh jaage ||
satigur seveh aap gavai ||
hau tin jan ke sadh laagau pai ||1||
hau jeevaa(n) sadhaa har ke gun gaiee ||
gur kaa sabadh mahaa ras meeThaa har kai naam mukat gat paiee ||1|| rahaau ||
maiaa moh agiaan gubaar ||
manmukh mohe mugadh gavaar ||
anadhin dha(n)dhaa karat vihai ||
mar mar ja(n)meh milai sajai ||2||
gurmukh raam naam liv laiee ||
kooRai laalach naa lapaTaiee ||
jo kichh hovai sahaj subhai ||
har ras peevai rasan rasai ||3||
koT madhe kiseh bujhaiee ||
aape bakhase dhe vaddiaaiee ||
jo dhur miliaa su vichhuR na jaiee ||
naanak har har naam samaiee ||4||3||12||
malaar mahalaa teejaa ||
rasanaa naam sabh koiee kahai ||
satigur seve taa naam lahai ||
ba(n)dhan toRe mukat ghar rahai ||
gur sabadhee asathir ghar bahai ||1||
mere man kaahe ros kareejai ||
laahaa kalajug raam naam hai gurmat anadhin hiradhai raveejai ||1|| rahaau ||
baabeehaa khin khin bilalai ||
bin pir dhekhe na(n)eedh na pai ||
eih vechhoRaa sahiaa na jai ||
satigur milai taa(n) milai subhai ||2||
naamaheen binasai dhukh pai ||
tirasanaa jaliaa bhookh na jai ||
vin bhaagaa naam na paiaa jai ||
bahu bidh thaakaa karam kamai ||3||
trai gun baanee bedh beechaar ||
bikhiaa mail bikhiaa vaapaar ||
mar janameh fir hoh khuaar ||
gurmukh tureeaa gun ur dhaar ||4||
gur maanai maanai sabh koi ||
gur bachanee man seetal hoi ||
chahu jug sobhaa niramal jan soi ||
naanak gurmukh viralaa koi ||5||4||13||9||13||22||
raag malaar mahalaa chauthhaa ghar pehilaa chaupadhe
ikOankaar satigur prasaadh ||
anadhin har har dhiaaio hiradhai mat gurmat dhookh visaaree ||
sabh aasaa manasaa ba(n)dhan tooTe har har prabh kirapaa dhaaree ||1||
nainee har har laagee taaree ||
satigur dhekh meraa man bigasio jan har bheTio banavaaree ||1|| rahaau ||