Sri Guru Granth Sahib

ਅੰਗ ੧੨੬੪

ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
ਮਲਾਰ ਮਹਲਾ ੪ ॥
ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥
ਮਲਾਰ ਮਹਲਾ ੪ ॥
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥
ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥
ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥
ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥

Ang 1264

har bolahu gur ke sikh mere bhaiee har bhaujal jagat taraavai ||1|| rahaau ||
jo gur kau jan pooje seve so jan mere har prabh bhaavai ||
har kee sevaa satigur poojahu kar kirapaa aap taraavai ||2||
bharam bhoole agiaanee a(n)dhule bhram bhram fool toraavai ||
nirajeeau poojeh maRaa sareveh sabh birathee ghaal gavaavai ||3||
braham bi(n)dhe so satigur kaheeaai har har kathaa sunaavai ||
tis gur kau chhaadhan bhojan paaT paTa(n)bar bahu bidh sat kar mukh sa(n)chahu tis pu(n)n kee fir toT na aavai ||4||
satigur dheau paratakh har moorat jo a(n)mirat bachan sunaavai ||
naanak bhaag bhale tis jan ke jo har charanee chit laavai ||5||4||
malaar mahalaa chauthhaa ||
jin(h) kai heearai basio meraa satigur te sa(n)t bhale bhal bhaa(n)t ||
tin(h) dhekhe meraa man bigasai hau tin kai sadh bal jaa(n)t ||1||
giaanee har bolahu dhin raat ||
tin(h) kee tirasanaa bhookh sabh utaree jo gurmat raam ras khaa(n)t ||1|| rahaau ||
har ke dhaas saadh sakhaa jan jin miliaa leh jai bharaa(n)t ||
jiau jal dhudh bhi(n)n bhi(n)n kaaddai chun ha(n)sulaa tiau dhehee te chun kaaddai saadhoo haumai taat ||2||
jin kai preet naahee har hiradhai te kapaTee nar nit kapaT kamaa(n)t ||
tin kau kiaa koiee dhei khavaalai oi aap beej aape hee khaa(n)t ||3||
har kaa chihan soiee har jan kaa har aape jan meh aap rakhaa(n)t ||
dhan dha(n)n guroo naanak samadharasee jin ni(n)dhaa usatat taree taraa(n)t ||4||5||
malaar mahalaa chauthhaa ||
agam agochar naam har uootam har kirapaa te jap liaa ||
satasa(n)gat saadh paiee vaddabhaagee sa(n)g saadhoo paar piaa ||1||
merai man anadhin anadh bhiaa ||
gur parasaadh naam har japiaa mere man kaa bhram bhau giaa ||1|| rahaau ||
jin har gaiaa jin har japiaa tin sa(n)gat har melahu kar miaa ||
tin kaa dharas dhekh sukh paiaa dhukh haumai rog giaa ||2||
jo anadhin hiradhai naam dhiaaveh sabh janam tinaa kaa safal bhiaa ||
oi aap tare sirasaT sabh taaree sabh kul bhee paar piaa ||3||
tudh aape aap upaiaa sabh jag tudh aape vas kar liaa ||