ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥
ਮਲਾਰ ਮਹਲਾ ੪ ॥
ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜ੍ਹ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥
ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥
ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥
ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥
ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥
ਮਲਾਰ ਮਹਲਾ ੪ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥
ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥
ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥
ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥
ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥
ਮਲਾਰ ਮਹਲਾ ੪ ॥
ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥
ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥
jan naanak kau prabh kirapaa dhaaree bikh ddubadhaa kaadd liaa ||4||6||
malaar mahalaa chauthhaa ||
gur parasaadhee a(n)mrit nahee peeaa tirasanaa bhookh na jaiee ||
manmukh mooR(h) jalat aha(n)kaaree haumai vich dhukh paiee ||
aavat jaat birathaa janam gavaiaa dhukh laagai pachhutaiee ||
jis te upaje tiseh na cheteh dhirag jeevan dhirag khaiee ||1||
praanee gurmukh naam dhiaaiee ||
har har kirapaa kare gur mele har har naam samaiee ||1|| rahaau ||
manmukh janam bhiaa hai birathaa aavat jaat lajaiee ||
kaam karodh ddoobe abhimaanee haumai vich jal jaiee ||
tin sidh na budh bhiee mat madhim lobh lahar dhukh paiee ||
gur bihoon mahaa dhukh paiaa jam pakare bilalaiee ||2||
har kaa naam agochar paiaa gurmukh sahaj subhaiee ||
naam nidhaan vasiaa ghaT a(n)tar rasanaa har gun gaiee ||
sadhaa ana(n)dh rahai dhin raatee ek sabadh liv laiee ||
naam padhaarath sahaje paiaa ieh satigur kee vaddiaaiee ||3||
satigur te har har man vasiaa satigur kau sadh bal jaiee ||
man tan arap rakhau sabh aagai gur charanee chit laiee ||
apanee kirapaa karahu gur poore aape laih milaiee ||
ham loh gur naav bohithaa naanak paar la(n)ghaiee ||4||7||
malaar mahalaa chauthhaa paRataal ghar teejaa
ikOankaar satigur prasaadh ||
har jan bolat sreeraam naamaa mil saadhasa(n)gat har tor ||1|| rahaau ||
har dhan banajahu har dhan sa(n)chahu jis laagat hai nahee chor ||1||
chaatirak mor bolat dhin raatee sun ghanihar kee ghor ||2||
jo bolat hai mirag meen pa(n)kheroo su bin har jaapat hai nahee hor ||3||
naanak jan har keerat gaiee chhooT gio jam kaa sabh sor ||4||1||8||
malaar mahalaa chauthhaa ||
raam raam bol bol khojate baddabhaagee ||
har kaa pa(n)th kouoo bataavai hau taa kai pai laagee ||1|| rahaau ||
har hamaaro meet sakhaiee ham har siau preet laagee ||